ਚੇਅਰਮੈਨ ਜਲਾਲਪੁਰ ਵੱਲੋਂ ਭਾਰਾਪੁਰ ਦੇ ਖੇਡਾਂ ਦੇ ਸਮਾਨ ਲਈ ਲਈ 1 ਲੱਖ ਰੁਪਏ ਦੀ ਰਾਸ਼ੀ ਬੱਚਿਆਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾl

Spread the love
ਬਲਾਚੌਰ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪਲੈਨਿੰਗ ਬੋਰਡ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਭਾਰਾਪੁਰ ਵਿਖੇ ਇੱਕ  ਜਨਤਕ ਇਕੱਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੌਕੇ ‘ਤੇ ਹੀ ਬੱਚਿਆਂ ਦੇ ਖੇਡਾਂ ਦੇ ਸਮਾਨ ਵਾਸਤੇ 1 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ।​ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਗਈ ਹੈ, ਉੱਥੇ ਹੀ ਪਿੰਡਾਂ ਦੀ ਨੁਹਾਰ ਬਦਲਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।​ ਇਸ ਮੀਟਿੰਗ ਵਿੱਚ ਪਿੰਡਾਂ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਚੇਅਰਮੈਨ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਇਨ੍ਹਾਂ ਖੇਡ-ਪੱਖੀ ਅਤੇ ਲੋਕ-ਪੱਖੀ ਨੀਤੀਆਂ ਸਦਕਾ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਦੂਜੀ ਵਾਰ ਸਰਕਾਰ ਬਣਾਵੇਗੀ। ਇਸ ਮੌਕੇ ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਅਫਸਰ ਸਹਿਬਾਨਾਂ ਨਾਲ ਗੱਲ ਕਰਕੇ ਉਨਾਂ ਨੂੰ ਹੱਲ ਕਰਨ ਲਈ ਕਿਹਾl ਇਸ ਮੌਕੇ ਸਾਬਕਾ ਸਰਪੰਚ ਬਚਿੱਤਰ ਸਿੰਘ, ਗੋਪਾਲ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਮਹਿੰਦਰ ਸਿੰਘ, ਰਵਿੰਦਰ ਸਿੰਘ, ਤਵਨ ਸਿੰਘ, ਗੁਰਪਾਲ ਸਿੰਘ, ਬਲਵੰਤ ਸਿੰਘ ਅਤੇ ਅਮਰੀਕ ਸਿੰਘ ਸਮੇਤ ਕਈ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *