ਚੇਅਰਮੈਨ ਰਾਣਾ ਗੰਡੀਵਿੰਡ ਨੇ ਕੀਤੀ ਪ੍ਰਤਾਪ ਬਾਜਵਾ ਨਾਲ ਮੁਲਾਕਾਤ

Spread the love

ਰਾਏ ਅਮਾਨਤ ਖਾਂ, 4 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਵਿਧਾਨ ਸਭਾ ਹਲਕਾ ਤਰਨ ਤਾਰਨ ਤੋ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੀ ਰਹਾਇਸ਼ ਤੇ ਮੁਲਾਕਾਤ ਕੀਤੀ ਅਤੇ ਤਰਨ ਤਾਰਨ ਹਲਕੇ ਬਾਰੇ ਵਿਚਾਰ ਵਰਚਾ ਕੀਤੀ । ਇਸ ਸਮੇ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਗੰਡੀਵਿੰਡ ਬਲਾਕ ਦੇ ਪ੍ਰਧਾਨ ਐਡਵੋਕੇਟ ਜਗਮੀਤ ਢਿੱਲੋ ਗੰਡੀਵਿੰਡ ਵੀ ਨਾਲ ਮੌਜੂਦ ਸਨ ਜਿੰਨਾ ਨੇ ਪ੍ਰਤਾਪ ਸਿੰਘ ਬਾਜਵਾ ਵੱਲੋ ਬਜਟ ਸੈਸ਼ਣ ਵਿਚ ਸਰਕਾਰ ਨੂੰ ਵੱਖ ਵੱਖ ਮੁੱਦਿਆ ਤੇ ਘੇਰਨ ਲਈ ਵਿਰੋਧੀ ਧਿਰ ਦੇ ਨੇਤਾ ਦੀ ਪ੍ਰਸੰਸਾ ਕੀਤੀ । ਇਸ ਸਮੇਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਚਾਹੇ ਵਧ ਰਹੇ ਭ੍ਰਿਸ਼ਟਾਚਾਰ,ਕਰਜਾਂ ਅਤੇ ਗੈਗਸਟਰ ਵਾਦ ਨੇ ਪੰਜਾਬ ਦਾ ਮਹੌਲ ਅਣਸੁੱਖਾਵਾਂ ਬਣਾ ਦਿੱਤਾ ਹੈ ਜਿਸ ਕਰਕੇ ਪੰਜਾਬ ਦੇ ਲੋਕ ਪੰਜਾਬ ਛੱਡ ਕੇ ਵਿਦੇਸ਼ਾ ਵੱਲ ਰੁੱਖ ਕਰ ਰਹੇ ਹਨ ਅਤੇ ਪੰਜਾਬ ਦੀ ਇੰਡਾਸਟਰੀ ਵੀ ਹੋਰਨਾਂ ਸੂਬਿਆ ਵੱਲ ਕੂਚ ਕਰ ਰਹੀ ਤੇ ਭਗਵੰਤ ਮਾਨ ਲੋਕਾਂ ਦੇ ਮਨਾਂ ਵਿਚੋ ਉੱਤਰ ਕੇ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ।ਇਸ ਮੌਕੇ ਉਪਕਾਰ ਸਿੰਘ ਭੁੱਚਰ,ਪ੍ਰੋ ਇੰਦਰਜੀਤ ਸਿੰਘ ਕਸੇਲ ਆਦਿ ਹਾਜਰ ਸਨ ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *