ਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ 

Spread the love
ਕੁਰਾਲੀ, 1 ਅਕਤੂਬਰ (ਜਗਦੇਵ ਸਿੰਘ ):ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਹੇਠ ਕੌਂਸਲ ਦੀ ਟੀਮ ਵਲੋਂ ਚੰਡੀਗੜ੍ਹ ਰੋਡ ਅਤੇ ਸਿਸਵਾ ਰੋਡ ਵਿਖੇ ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਦਿਵਾਉਣ ਲਈ ਜੰਗੀ ਪੱਧਰ ਤੇ ਵਿਸ਼ੇਸ਼ ਵਿਕਾਸ ਕਾਰਜ  ਕਰਵਾਏ ਗਏ ਹਨ।ਕੌਂਸਲ ਦੀ ਟੀਮ ਵਲੋਂ ਮੇਨ ਟ੍ਰੈਫਿਕ ਲਾਈਟਾਂ ਵਾਲੇ ਚੌਕ ‘ਚ ਪਿਛਲੇ ਲੰਮੇ ਸਮੇਂ ਤੋਂ ਠੱਪ ਪਏ ਨਿਕਾਸੀ ਨਾਲਿਆਂ ਦੀ ਜੈਟਿੰਗ ਮਸ਼ੀਨਰੀ ਰਾਹੀਂ ਸਾਫ਼-ਸਫ਼ਾਈ ਕਰਵਾਈ ਜਾ ਰਹੀ ਹੈ। ਇਨ੍ਹਾਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਪ੍ਰਧਾਨ ਬਹਾਦਰ ਸਿੰਘ ਓਕੇ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਕਿਸੇ ਵੀ ਪ੍ਰਸ਼ਾਸਨ ਜਾਂ ਸਰਕਾਰ ਵਲੋਂ ਠੱਪ ਹੋਏ ਪੁਰਾਣੇ ਨਿਕਾਸੀ ਨਾਲਿਆਂ ਦੀ ਸਾਰ ਨਹੀਂ ਲਈ ਗਈ ਸੀ। ਇਸੇ ਕਾਰਨ ਚੰਡੀਗੜ੍ਹ ਰੋਡ ਅਤੇ ਸਿਸਵਾ ਰੋਡ ਨਾਲ ਲਗਦੀਆਂ ਗਲੀਆਂ ਅਤੇ ਸੜਕਾਂ ‘ਤੇ ਥੋੜ੍ਹੀ ਜਿਹੀ ਬਾਰਿਸ਼ ਪੈਣ ‘ਤੇ ਵੀ ਹੜ੍ਹਾਂ ਵਰਗੀ ਸਥਿਤੀ ਬਣ ਜਾਂਦੀ ਸੀ । ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਸ਼ਹਿਰ ਦੇ ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਵਲੋਂ ਸਮੇਂ-ਸਮੇਂ ‘ਤੇ ਮੰਗ ਕੀਤੀ ਜਾ ਰਹੀ ਸੀ।ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਕੌਂਸਲ ਵਲੋਂ ਖੇਤਰ ਵਿੱਚ ਵੱਡੇ ਆਕਾਰ ਦੀਆਂ ਸੀਮਿੰਟਡ ਪਾਈਪਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼ਹਿਰ ‘ਚ ਜਿੰਨੇ ਵੀ ਬੰਦ ਪਏ ਨਾਲੇ ਹਨ। ਉਨ੍ਹਾਂ ਦੀ ਨਿਕਾਸੀ ਯਕੀਨੀ ਬਣਾਉਣ ਲਈ ਨਗਰ ਕੌਂਸਲ ਦੇ ਸੈਨੇਟਰੀ ਵਿਭਾਗ ਦੀ ਟੀਮ ਨਾਲ ਮਿਲ ਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਕੌਂਸਲ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸੁੰਦਰਤਾ ਅਤੇ ਵਿਕਾਸ ਲਈ ਚੱਲ ਰਹੇ ਕਾਰਜਾਂ ਵਿੱਚ ਕੌਂਸਲ ਦੀ ਟੀਮ ਨੂੰ ਆਪਣਾ ਪੂਰਨ ਸਹਿਯੋਗ ਦੇਣ।ਇਸ ਮੌਕੇ ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ, ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ, ਸਾਬਕਾ ਕੌਂਸਲਰ ਰਮਾਕਾਂਤ ਕਾਲੀਆ, ਬਿਕਰਮ ਸਿੰਘ ਬਿੱਕਾ, ਨੰਦੀਪਾਲ ਬਾਂਸਲ ਅਤੇ ਅਸ਼ੋਕ ਕੁਮਾਰ ਸਮੇਤ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *