ਚੰਦਨ ਮਹਿਰਾ ਬਣੇ ਸ਼ਿਵ ਸੈਨਾ ਯੂਬੀਟੀ ਦੇ ਉਪ ਪ੍ਰਧਾਨ

Spread the love
ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਨਿਯੁਕਤੀ ਨਾਲ ਸਨਮਾਨਿਤ ਕੀਤਾ
ਫਗਵਾੜਾ  26 ਮਾਰਚ (  ਪ੍ਰੀਤ ਕੌਰ ਪ੍ਰੀਤੀ  ) ਸ਼ਿਵ ਸੈਨਾ ਯੂਬੀਟੀ ਦੀ ਇੱਕ ਵਿਸ਼ੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੇ ਮਾਰਗਦਰਸ਼ਨ ‘ਤੇ ਚੰਦਨ ਮਹਿਰਾ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਚੰਦਨ ਮਹਿਰਾ ਨੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਅਤੇ ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਵਿਸਥਾਰ ਵਿੱਚ ਪੂਰਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਓਹ ਬਾਲਾ ਸਾਹਿਬ ਠਾਕਰੇ ਦੇ ਵਿਖਾਏ ਰਾਸਤੇ ਤੇ ਚੱਲਦਿਆਂ ਸਮਾਜ ਸੇਵਾ ਵਿੱਚ ਯੋਗਦਾਨ ਦੇਣਗੇ। ਇਸ ਮੌਕੇ ‘ਤੇ ਮੌਜੂਦ ਸ਼ਿਵ ਸੈਨਿਕਾਂ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਯੂਬੀਟੀ ਦੇ ਸ਼ਹਿਰੀ ਪ੍ਰਧਾਨ ਰਮਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਇੱਕਜੁੱਟ ਕਰਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ, ਜਿਸ ਲਈ ਉਹ ਦਿਨ-ਰਾਤ ਵਚਨਬੱਧ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਰੁਪੇਸ਼ ਧੀਰ (ਸੀਨੀਅਰ ਸ਼ਿਵ ਸੈਨਾ ਆਗੂ), ਬਲਜੀਤ (ਸਾਬਕਾ ਪੰਜਾਬ ਯੂਥ ਮੀਤ ਪ੍ਰਧਾਨ), ਮਨੋਜ ਸ਼ਰਮਾ, ਮਾਣਿਕ (ਸਾਬਕਾ ਸੰਯੁਕਤ ਸਕੱਤਰ ਪੰਜਾਬ ਯੁਵਾ ਸੈਨਾ), ਜਤਿੰਦਰ ਅਰਬਨ ਅਸਟੇਟ, ਰਾਜ ਭਾਰਦਵਾਜ, ਅਨੂਪ ਦੁੱਗਲ, ਸਾਬਕਾ ਸਰਪੰਚ ਰਾਜ ਕੁਮਾਰ, ਡਾ: ਰਾਕੇਸ਼ ਪਾਲ ਗੋਬਿੰਦ ਪੁਰਾ, ਅੰਮ੍ਰਿਤਪਾਲ ਸਿੰਘ, ਕੈਲਾਸ਼ੀ, ਰਾਕੇਸ਼ ਕੰਡਾ ਆਦਿ ਵੀ ਮੌਜੂਦ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *