ਚੰਦਨ ਲੂਥਰਾ ਸਵਰਨਕਾਰ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਪੰਜਾਬ ਸਰਕਾਰ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਅਤੇ ਨੁਮਾਇੰਦਗੀ ਦੇ ਰਹੀ ਹੈ: ਵਿਧਾਇਕ ਦਲਬੀਰ ਸਿੰਘ ਟੌਂਗ

Spread the love
ਅੰਮ੍ਰਿਤਸਰ, 20 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਸਨੀਕ ਸ੍ਰੀ ਚੰਦਨ ਲੂਥਰਾ ਨੂੰ ਸਵਰਨਕਾਰ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ‘ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਚੰਦਨ ਲੂਥਰਾ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਸਮੁੱਚੇ ਸਵਰਨਕਾਰ ਭਾਈਚਾਰੇ ਨੂੰ ਇਸ ਨਿਯੁਕਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ, ਮਾਣ ਅਤੇ ਨੁਮਾਇੰਦਗੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਵਰਨਕਾਰ ਭਾਈਚਾਰੇ ਨੂੰ ਵੀ ਸਰਕਾਰ ਵੱਲੋਂ ਯੋਗ ਪ੍ਰਤੀਨਿਧਤਾ ਅਤੇ ਲੋਕ ਸੇਵਾ ਦਾ ਮੌਕਾ ਦਿੱਤਾ ਜਾ ਰਿਹਾ ਹੈ।ਵਿਧਾਇਕ ਨੇ ਕਿਹਾ ਕਿ ਹਲਕੇ ਦੇ ਸੇਵਾਦਾਰ ਵਜੋਂ ਉਹ ਸਵਰਨਕਾਰ ਭਾਈਚਾਰੇ ਦੇ ਹਰ ਦੁੱਖ-ਸੁੱਖ ਵਿੱਚ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਭਾਈਚਾਰੇ ਦੇ ਹੱਕਾਂ ਅਤੇ ਭਲਾਈ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਚੇਅਰਮੈਨ ਚੰਦਨ ਲੂਥਰਾ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਪ੍ਰਗਟਾਏ ਵਿਸ਼ਵਾਸ ‘ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸਵਰਨਕਾਰ ਭਾਈਚਾਰੇ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।ਇਸ ਮੌਕੇ ਸੁਰਿੰਦਰ ਕੁਮਾਰ ਲੂਥਰਾ (ਪ੍ਰੇਮ ਜਿਊਲਰ), ਰਾਮਗੜ੍ਹੀਆ ਵੈਲਫੇਅਰ ਬੋਰਡ ਹਲਕਾ ਬਾਬਾ ਬਕਾਲਾ ਸਾਹਿਬ ਦੇ ਚੇਅਰਮੈਨ ਸ੍ਰੀ ਸੁਖਦੇਵ ਸਿੰਘ ਪੱਡਾ, ਦੀਪਕ ਵਰਮਾ, ਐਮ.ਸੀ. ਰਾਜਿੰਦਰ ਰਿਖੀ, ਐਮ.ਸੀ. ਵਿਸ਼ਾਲ ਮੰਨਣ, ਐਮ.ਸੀ. ਸਰਬਜੀਤ ਸਿੰਘ, ਲਵ ਕੁਮਾਰ ਬਹਿਲ, ਪਾਰਸ ਚਤਰਥ, ਮਨਪ੍ਰੀਤ ਸਿੰਘ, ਸੁਮਿਤ ਸਿੰਘ, ਜੈ ਇੰਦਰ, ਨਵੀ ਬਿਆਸ, ਵਿੱਕੀ ਬਾਬਾ ਬਕਾਲਾ ਸਾਹਿਬ, ਅਮਿਤ ਲੂਥਰਾ, ਸੰਦੀਪ ਵਰਮਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਸਵਰਨਕਾਰ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।ਕੈਪਸ਼ਨ: ਸਵਰਨਕਾਰ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਹੋਣ ਉਪਰੰਤ ਸ੍ਰੀ ਚੰਦਨ ਲੂਥਰਾ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੰਦੇ ਹੋਏ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਅਤੇ ਹੋਰ ਹਾਜ਼ਰ ਆਗੂ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *