ਚੰਨੀ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਬੈਂਸ ਨੂੰ ਕਾਂਗਰਸੀ ਆਗੂਆਂ ਦੀ ਤਾੜਨਾ; ਕਿਹਾ– ‘ਅਨੁਸ਼ਾਸਨ ‘ਚ ਰਹਿਣ, ਨਹੀਂ ਤਾਂ ਪਾਰਟੀ ‘ਚੋਂ ਕੱਢਣ ਲਈ ਪਾਇਆ ਜਾਵੇਗਾ ਮਤਾ’

Spread the love
ਬਲਾਚੌਰ, 7 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ) :  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐਸ.ਸੀ. ਸਮਾਜ ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਬਲਾਚੌਰ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਐਸ.ਸੀ. ਸੈੱਲ ਦੇ ਅਹੁਦੇਦਾਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਬਲਾਚੌਰ ਵਿੱਚ ਇਕੱਠ ਕਰਦਿਆਂ ਸਰਪੰਚ ਕੁਲਵਿੰਦਰ ਮੰਡ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਚੇਅਰਮੈਨ ਧਰਮਪਾਲ ਭਰਥਲਾ ਨੇ ਸਿਮਰਨਜੀਤ ਸਿੰਘ ਬੈਂਸ ਨੂੰ ਸਖ਼ਤ ਲਹਿਜੇ ਵਿੱਚ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੈਂਸ ਨੇ ਪਾਰਟੀ ਅਨੁਸ਼ਾਸਨ ਤੋਂ ਬਾਹਰ ਹੋ ਕੇ ਬਿਆਨਬਾਜ਼ੀ ਕੀਤੀ ਹੈ, ਜਦਕਿ ਉਨ੍ਹਾਂ ਨੂੰ ਖ਼ੁਦ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। ਆਗੂਆਂ ਨੇ ਬੈਂਸ ਦੇ ਪੁਰਾਣੇ ਵਿਵਾਦਾਂ ਅਤੇ ਕਥਿਤ ਘਪਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ ‘ਤੇ ਖ਼ੁਦ ਗੰਭੀਰ ਇਲਜ਼ਾਮ ਹੋਣ, ਉਨ੍ਹਾਂ ਨੂੰ ਅਜਿਹੀ ਰਾਜਨੀਤੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਾਤਾਂ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਅੰਗਰੇਜ਼ਾਂ ਵਾਲੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਪਣਾਉਣ ਵਾਲਿਆਂ ਨੂੰ ਆਉਣ ਵਾਲੇ ਸਮੇਂ ਵਿੱਚ ਔਖੇ ਨਤੀਜੇ ਭੁਗਤਣੇ ਪੈਣਗੇ। ਚੇਅਰਮੈਨ ਧਰਮਪਾਲ ਭਰਥਲਾ ਅਤੇ ਹੋਰਨਾਂ ਆਗੂਆਂ ਨੇ ਬੈਂਸ ਵਲੋਂ ਚੰਨੀ ‘ਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਬੱਚੇ-ਬੱਚੇ ਅਤੇ ਨੌਜਵਾਨ ਦੇ ਮੂੰਹ ‘ਤੇ ਚਰਨਜੀਤ ਸਿੰਘ ਚੰਨੀ ਦਾ ਨਾਂ ਹੈ। ਜੇਕਰ ਬੈਂਸ ਵਰਗੇ ਆਗੂਆਂ ਨੂੰ ਇਹ ਬਦਲਾਅ ਨਜ਼ਰ ਨਹੀਂ ਆ ਰਿਹਾ, ਤਾਂ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਪੱਟੀ ਲਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਆਗੂ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਵਿਚਾਰਧਾਰਾ ਲਈ ਕੰਮ ਕਰਨਾ ਚਾਹੀਦਾ ਹੈ, ਨਾ ਕਿ ਨਿੱਜੀ ਵਿਰੋਧ ਕਾਰਨ ਜਨਤਕ ਤੌਰ ‘ਤੇ ਪਾਰਟੀ ਦੇ ਹੀ ਸੀਨੀਅਰ ਨੇਤਾਵਾਂ ਨੂੰ ਨੀਵਾਂ ਦਿਖਾਉਣਾ ਚਾਹੀਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਚੰਨੀ ਸਾਹਿਬ ਜਾਂ ਕਿਸੇ ਹੋਰ ਆਗੂ ਖ਼ਿਲਾਫ਼ ਬੋਲੇਗਾ, ਤਾਂ ਉਸ ਦੇ ਨਤੀਜੇ ਬਹੁਤ ਮਾੜੇ ਹੋਣਗੇ। ਇਸ ਮੌਕੇ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਤੁਰੰਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੱਦਣ। ਇਸ ਮੀਟਿੰਗ ਵਿੱਚ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਵਿਰੁੱਧ ਮਤਾ ਪਾਸ ਕਰਕੇ ਹਾਈਕਮਾਂਡ ਨੂੰ ਭੇਜਿਆ ਜਾਵੇ ਅਤੇ ਅਨੁਸ਼ਾਸਨ ਭੰਗ ਕਰਨ ਵਾਲਿਆਂ ‘ਤੇ ਸਖ਼ਤ ਕਾਨੂੰਨੀ ਤੇ ਜਥੇਬੰਦਕ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਜਦੋਂ ਸੁਨੀਲ ਜਾਖੜ ਨੇ ਚੰਨੀ ਖ਼ਿਲਾਫ਼ ਗਲਤ ਟਿੱਪਣੀ ਕੀਤੀ ਸੀ, ਤਾਂ ਸਾਰਿਆਂ ਨੇ ਇਕੱਠੇ ਹੋ ਕੇ ਪ੍ਰੈੱਸ ਕਾਨਫਰੰਸ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਲਾਂਭੇ ਹੋਣਾ ਪਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਵੀ ਜਿਹੜਾ ਆਗੂ ਪਾਰਟੀ ਦੇ ਕਿਸੇ ਵੀ ਨੇਤਾ ਖ਼ਿਲਾਫ਼ ਗਲਤ ਬੋਲੇਗਾ, ਉਸ ਨੂੰ ਕਾਂਗਰਸ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ ਅਤੇ ਉਸ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਜਾਣਾ ਚਾਹੀਦਾ ਹੈ।ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *