ਚੱਲ ਰਹੀ ਹੜਤਾਲ ਦੌਰਾਨ ਵੀ ਸਫਾਈ ਕਰਮਚਾਰੀਆਂ ਨੇ ਨਿਭਾਈ ਮਨੁੱਖਤਾ ਦੀ ਜ਼ਿੰਮੇਵਾਰੀ, ਮਰੇ ਹੋਏ ਸਾਨ ਦੀ ਕਰਵਾਈ ਲਿਫਟਿੰਗ

Spread the love
ਸ੍ਰੀ ਕੀਰਤਪੁਰ ਸਾਹਿਬ, 27ਜੁਲਾਈ,(ਮਨਦੀਪ)=ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਦੀ 8 ਤਾਰੀਖ ਤੋਂ ਚੱਲ ਰਹੀ ਕੰਮ-ਛੱਡ ਹੜਤਾਲ ਦੇ ਬਾਵਜੂਦ ਕਰਮਚਾਰੀਆਂ ਨੇ ਮਨੁੱਖਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਫਰਜ਼ ਨਿਭਾਉਂਦਿਆਂ ਸ਼ਹਿਰ ਵਿੱਚੋਂ ਇੱਕ ਮਰੇ ਹੋਏ ਸਾਨ ਦੀ ਲਿਫਟਿੰਗ ਕਰਵਾਈ।ਪ੍ਰਾਪਤ ਜਾਣਕਾਰੀ ਅਨੁਸਾਰ ਸ਼ੀਤਲਾ ਮਾਤਾ ਮੰਦਰ ਦੇ ਨਜ਼ਦੀਕ ਇੱਕ ਸਾਨ ਦੀ ਮੌਤ ਹੋ ਜਾਣ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੀ ਸੂਚਨਾ ਮਿਲਣ ‘ਤੇ ਹੜਤਾਲ ‘ਤੇ ਬੈਠੇ ਸਫਾਈ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਰੇ ਹੋਏ ਸਾਨ ਨੂੰ ਚੁਕਵਾਇਆ ਅਤੇ ਨਿਯਮਾਂ ਅਨੁਸਾਰ ਉਸ ਨੂੰ ਦਫਨਾਇਆ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਸਿਹਤ ਸੰਬੰਧੀ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਸਫਾਈ ਕਰਮਚਾਰੀ ਆਪਣੇ ਹੱਕਾਂ ਲਈ ਪਿਛਲੇ 8 ਤਾਰੀਖ ਤੋਂ ਹੜਤਾਲ ‘ਤੇ ਹਨ, ਪਰ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਕਦੇ ਵੀ ਅਣਡਿੱਠਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਹੜਤਾਲ ਕਰਨਾ ਉਨ੍ਹਾਂ ਦੀ ਮਜਬੂਰੀ ਹੈ, ਕਿਉਂਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।ਜਸਵੀਰ ਸਿੰਘ ਜੱਸਾ ਨੇ ਕਿਹਾ, “ਅਸੀਂ ਸ਼ਹਿਰ ਵਾਸੀਆਂ ਦੇ ਨਾਲ ਪਹਿਲਾਂ ਵੀ ਖੜੇ ਸੀ ਅਤੇ ਅੱਜ ਵੀ ਖੜੇ ਹਾਂ। ਜੇਕਰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਮੁਸੀਬਤ ਦੀ ਘੜੀ ਆਉਂਦੀ ਹੈ ਤਾਂ ਸਫਾਈ ਕਰਮਚਾਰੀ ਹਮੇਸ਼ਾ ਆਪਣਾ ਫਰਜ਼ ਨਿਭਾਉਣਗੇ। ਪਰ ਅਸੀਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਸਾਡੀ ਇਸ ਸੰਘਰਸ਼ਮਈ ਹੜਤਾਲ ਵਿੱਚ ਸਾਡਾ ਸਾਥ ਦੇਣ, ਕਿਉਂਕਿ ਅਸੀਂ ਆਪਣੀਆਂ ਜਾਇਜ਼ ਮੰਗਾਂ ਲਈ ਮਜਬੂਰੀ ਵੱਸ ਸੰਘਰਸ਼ ਕਰ ਰਹੇ ਹਾਂ।”
ਫੋਟੋ ਕੈਪਸ਼ਨ
ਮਰੇ ਹੋਏ ਸਾਂਨ ਦੀ ਚੁਕਵਾਈ ਕਰਾਉਣ ਲਈ ਪਹੁੰਚੇ ਸਫਾਈ ਕਰਮਚਾਰੀ
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *