ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ​ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ

Spread the love
​ਸ੍ਰੀ ਗੋਇੰਦਵਾਲ ਸਾਹਿਬ, 11 ਅਗਸਤ (ਕਰਨੈਲ ਸਿੰਘ ਰਿੰਕੂ) — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਜਥੇਦਾਰ ਕਰਮੂੰਵਾਲਾ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ ਜਥੇਦਾਰ ਕਰਮੂੰਵਾਲਾ ਤੇ ਸਾਥੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਕੇ ਜਾਣਗੇ।ਜਥੇਦਾਰ ਕਰਮੂੰਵਾਲਾ ਦੀ ਇਸ ਨਿਯੁਕਤੀ ਉਪਰੰਤ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਪ੍ਰੇਮ ਸਿੰਘ ਪੰਨੂ, ਜਰਨਲ ਸਕੱਤਰ ਹਰਪ੍ਰੀਤ ਸਿੰਘ ਮਿੰਨਾ, ਵਾਈਸ ਚੇਅਰਮੈਨ ਸੁੱਚਾ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਅਮਰਜੀਤ ਸਿੰਘ ਝੰਡੇਰ ਮਹਾਂਪੁਰਖਾਂ, ਸੰਦੀਪ ਸਿੰਘ ਝੰਡੇਰ ਮਹਾਂਪੁਰਖਾਂ, ਸੁਖਵਿੰਦਰ ਸਿੰਘ ਸੰਘਾ, ਸਰਪੰਚ ਅਮਰਜੀਤ ਸਿੰਘ ਖੇਲਾ, ਸਰਪੰਚ ਮਨਜਿੰਦਰ ਸਿੰਘ ਭੋਈਆ, ਬਾਵਾ ਸਿੰਘ, ਪ੍ਰਧਾਨ ਐਸ.ਸੀ. ਵਿੰਗ ਜਗਤਾਰ ਸਿੰਘ ਧੂੰਦਾ, ਬਲਕਾਰ ਸਿੰਘ ਧੂੰਦਾ, ਮਨਦੀਪ ਸਿੰਘ, ਪੁੰਨਾ ਸਿੰਘ ਅਤੇ ਮੰਗਲ ਸਿੰਘ ਹੰਸਾਵਾਲ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *