ਜਨਮ ਅਸ਼ਟਮੀ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਸ਼ੇਸ਼ ਸਮਾਗਮ , ਛੋਟੇ ਛੋਟੇ ਪ੍ਰਚਾਰ ਨੇ ਕੱਢੀ ਝਾਕੀ

Spread the love
ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ)ਸ਼ਿਵਾਲਿਕ ਪਬਲਿਕ ਸਕੂਲ,  ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।  ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਅੰਤਰ-ਹਾਊਸ ਡਾਂਸ ਮੁਕਾਬਲਾ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਲੀਲਾਵਾਂ ਅਤੇ ਸੰਦੇਸ਼ ਨੂੰ ਨ੍ਰਿਤ ਦੇ ਰੂਪ ਵਿੱਚ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ।ਸਮਾਗਮ ਦੌਰਾਨ ਕਲਾਸ ਪਲੇਵੇ  ਤੋਂ  ਲੈਕੇ    ਯੂਕੇਜੀ  ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿੱਚ ਬੜੇ ਹੀ ਸੁੰਦਰ ਅਤੇ ਮਨਮੋਹਕ ਪਹਿਰਾਵਿਆਂ ਵਿੱਚ ਸਜੇ ਹੋਏ ਸਨ। ਉਨ੍ਹਾਂ ਦੀਆਂ ਪਿਆਰੀਆਂ ਝਲਕੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ।ਕਲਾਸ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਜਨਮ ਅਸ਼ਟਮੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕੀਰਤਨ, ਡਾਂਸ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਭਗਤੀ ਅਤੇ ਉਤਸ਼ਾਹ ਨਾਲ ਭਰ ਦਿੱਤਾ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੱਚਾਈ, ਨੇਕੀ, ਪਿਆਰ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੁੜਨ ਦਾ ਸੁੰਦਰ ਅਨੁਭਵ ਪ੍ਰਾਪਤ ਕੀਤਾ।ਸਕੂਲ ਦੀ  ਪ੍ਰਿੰਸੀਪਲ  ਸ਼੍ਰੀਮਤੀ ਮੋਨਿਕਾ ਗਰਗ  ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ` ਸਭ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਤੇ ਕਿਹਾ  ਕਿ ਇਸ ਸਮਾਗਮ ਨੇ ਵਿਦਿਆਰਥੀਆਂ ਵਿੱਚ ਧਾਰਮਿਕ, ਸੱਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੁੰਦਰ ਸੰਦੇਸ਼ ਦਿੱਤਾ ਹੈ I
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *