ਜਬਰ ਦਾ ਰਾਹ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੇ ਸਰਕਾਰ ( ਡੀ ਟੀ ਐੱਫ ਨਿਹਾਲ ਸਿੰਘ ਵਾਲਾ)–

Spread the love
 ਮੋਗਾ, 23 ਨਵੰਬਰ ( ਪ ਪ)–ਭਾਰਤ ਅਤੇ ਪੰਜਾਬ ਦੀ ਹਕੂਮਤ ਵੱਲੋਂ ਕਾਰਪਰੇਟਾਂ ਨੂੰ ਕੌਡੀਆਂ ਦੇ ਭਾਅ ਜਮੀਨਾਂ ਅਤੇ ਸਰਕਾਰੀ ਅਦਾਰੇ ਵੇਚਣ ਦੀ ਖੁੱਲ੍ਹ ਦਿੱਤੀ ਹੋਈ ਹੈ, ਜਿਸ ਦੇ ਤਹਿਤ ਕਿਸਾਨਾਂ ਵੱਲੋਂ ਜਮੀਨ ਦਾ ਉਚਿਤ ਭਾਅ ਲੈਣ ਲਈ ਚੱਲ ਰਹੇ ਮੋਰਚਿਆਂ ਨੂੰ ਉਖਾੜਕੇ ਅਤੇ ਕਿਸਾਨਾਂ ਦੀ ਗ੍ਰਿਫਤਾਰੀ ਕਰਕੇ ਜਬਰੀ ਉਹਨਾਂ ਦੀਆਂ ਜਮੀਨਾਂ ਵਾਹ ਦਿੱਤੀਆਂ ਗਈਆਂ। ਬਠਿੰਡਾ ਜ਼ਿਲੇ ਦੇ ਸੰਗਤ ਬਲਾਕ ਦੇ ਦੋ ਪਿੰਡਾਂ ਦੁੱਨੇਕੇ ਅਤੇ ਸ਼ੇਰਗੜ੍ਹ ਵਿਖੇ ਜਮੀਨਾਂ ਤੇ ਜਬਰੀ ਕਬਜ਼ੇ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਜਮੀਨਾਂ ਬਚਾਉਣ ਲਈ ਜਾ ਰਹੇ ਲੋਕਾਂ ਤੇ ਅੰਨੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ।ਇਸ ਦੀ ਡੈਮੋਕਰੈਟਿਕ ਅਧਿਆਪਕ ਫਰੰਟ ਬਲਾਕ ਨਿਹਾਲ ਸਿੰਘ ਵਾਲ਼ਾ ਵੱਲੋਂ ਜੋਰਦਾਰ ਨਿਖੇਧੀ ਕੀਤੀ ਜਾਂਦੀ ਹੈ ਅਤੇ ਮੰਗ ਕੀਤੀ ਜਾਂਦੀ ਹੈ ਕਿ  ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੀਆ ਜਾਣ, ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਜਮੀਨਾਂ ਦਵਾਉਣੀਆਂ ਬੰਦ ਕੀਤੀਆਂ ਜਾਣ ਅਤੇ ਜਬਰ ਕਰਨਾ ਬੰਦ ਕੀਤਾ ਜਾਵੇ। ਉਕਤ ਵਿਚਾਰ ਡੀ ਟੀ ਐੱਫ ਨਿਹਾਲ ਸਿੰਘ ਵਾਲ਼ਾ ਦੇ ਪ੍ਰਧਾਨ ਅਮਨਦੀਪ ਸਿੰਘ ਮਾਛੀਕੇ, ਸਕੱਤਰ ਗੁਰਮੀਤ ਸਿੰਘ ਝੋਰੜਾਂ ਅਤੇ ਵਿੱਤ ਸਕੱਤਰ ਜਸਵੀਰ ਸਿੰਘ ਸੈਦੋਕੇ
ਵੱਲੋਂ ਪੇਸ਼ ਕੀਤੇ ਗਏ ।ਇਸ ਸਮੇਂ ਬਲਾਕ ਨਿਹਾਲ ਸਿੰਘ ਵਾਲ਼ਾ ਦੇ ਮੀਤ ਪ੍ਰਧਾਨ ਸੁਖਜੀਤ ਕੁੱਸਾ, ਸੁਖਮੰਦਰ ਨਿਹਾਲ ਸਿੰਘ ਵਾਲ਼ਾ, ਕਮੇਟੀ ਮੈਂਬਰ ਕੁਲਵਿੰਦਰ ਸਿੰਘ ਚੁੱਘਾ ਅਤੇ ਨਵਦੀਪ ਸਿੰਘ ਧੂੜਕੋਟ ਹਾਜ਼ਰ ਸਨ।

More News

Youtube

Facebook

Whatsapp

Home

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *