ਜਵਾਹਰ ਨਵੋਦਿਆ ਵਿਦਿਆਲਿਆ  ਸੈਸ਼ਨ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਅਰਜ਼ੀਆਂ ਸ਼ੁਰੂ 31 ਜੁਲਾਈ ਤੱਕ ਭਰੇ ਜਾ ਸਕਣਗੇ ਦਾਖ਼ਲਾ ਫਾਰਮ, 28 ਨਵੰਬਰ ਨੂੰ ਹੋਵੇਗੀ ਪ੍ਰਵੇਸ਼ ਪ੍ਰੀਖਿਆ

Spread the love
ਅੰਮ੍ਰਿਤਸਰ 08 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚਲ ਰਹੇ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ ਛੇਵੀਂ  ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।  ਜਿਸ ਦੀ ਅੰਤਿਮ ਮਿਤੀ 31 ਜੁਲਾਈ 2026 ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਦਾਖਲਾ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01.05.2015 ਤੋਂ 31 ਜੁਲਾਈ 2017 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ । ਉਮੀਦਵਾਰ ਲਈ ਜਰੂਰੀ ਹੈ ਕਿ ਉਹ ਅੰਮ੍ਰਿਤਸਰ ਜਿਲ੍ਹੇ ਦੇ ਬਲਾਕ ਅਜਨਾਲਾ-1, ਅਜਨਾਲਾ-2, ਮਜੀਠਾ-1, ਮਜੀਠਾ-2, ਰਈਆ-1, ਰਈਆ-2 ਅਤੇ ਤਰਸਿੱਕਾ ਦੇ ਖੇਤਰ ਅਧੀਨ ਸਥਾਈ ਦਾ ਵਸਨੀਕ ਹੋਵੇ ਅਤੇ ਉਸਦਾ ਸਕੂਲ ਇਹਨਾ ਬਲਾਕਾ ਦੇ ਖੇਤਰ ਅਧੀਨ ਆਉਂਦਾ ਹੋਵੇ, ਸਿਰਫ਼ ਉੱਪਰ ਦਿੱਤੇ ਬਲਾਕਾ ਦੇ ਹੀ ਵਿਦਿਆਰਥੀ ਅਵਾਣ ਸਕੂਲ ਲਈ ਫਾਰਮ ਭਰ ਸਕਦੇ ਹਨ। ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2024-25 ਅਤੇ 2025-26 ਵਿਚ ਉੱਪਰ ਦਿੱਤੇ ਬਲਾਕਾ ਦੇ ਸਰਕਾਰੀ  ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2026-27 ਦੌਰਾਨ ਪ੍ਰੀਖਿਆਰਥੀ  ਸਿਰਫ਼ ਉੱਪਰ ਦਿੱਤੇ ਬਲਾਕਾਂ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ । ਛੇਵੀਂ ਜਮਾਤ ਵਿਚ ਦਾਖ਼ਲੇ ਲਈ ਪ੍ਰੀਖਿਆ ਮਿਤੀ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਹੋਵੇਗੀ । ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਇਕ ਸਰਵ-ਸ੍ਰੇਸ਼ਟ ਸੰਸਥਾ ਹੈ,ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਹ ਇਕ ਰਿਹਾਇਸ਼ੀ ਵਿਦਿਆਲਿਆ ਹੈ,ਜਿਸ ਵਿਚ ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ,ਕੰਪਿਊਟਰ, ਗੀਤ ਸੰਗੀਤ ਆਦਿ ਦੀ ਵੀ ਸਿਖਲਾਈ ਦਿੱਤੀ ਜਾਂਦੀ ਹੈ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆਂ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ https://navodaya.gov.in & https://cbseitms.rcil.gov.in/nvs. ਵੈਬਸਾਇਟਾਂ ਤੇ ਪਹੁੰਚ ਕੀਤੀ ਜਾ ਸਕਦੀ ਹੈ।
  • Related Posts

    8 ਜੁਲਾਈ ਤੋਂ ਨਗਰ ਕੌਂਸਲ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ

    Spread the love

    Spread the loveਸਮਰਾਲਾ, 8 ਜੁਲਾਈ (ਮੁਕੇਸ਼ ਵਰਮਾ): ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਨਗਰ ਕੌਂਸਲ ਸਮਰਾਲਾ ਦੇ ਸਫਾਈ ਸੇਵਕਾਂ ਅਤੇ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਦਿਖਾਏ ਗਏ

    Spread the love

    Spread the loveਕੋਟਕਪੂਰਾ 08 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ…

    Leave a Reply

    Your email address will not be published. Required fields are marked *