ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ-

Spread the love
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਜੀਤ ਸਿੱਧੂ):-  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਸਵਿੰਦਰ ਸ਼ੀਮਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਚੀਫ ਜੂਡੀਸੀਅਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਰੂਪਾ ਧਾਲੀਵਾਲ ਜੀਆਂ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾਂ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ।ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ। ਜੇਲ੍ਹ ਦੌਰੇ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।ਜੇਲ੍ਹ ਵਿੱਚ ਬੰਦ ਹਵਾਲਾਤੀ ਵੱਲੋਂ ਆਪਣੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੇਂਟਿੰਗਾਂ ਤਿਆਰ ਕੀਤੀਆਂ ਗਈਆਂ, ਜਿਨ੍ਹਾਂ ਦੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਸ੍ਰੀ ਕੁਲਵਿੰਦਰ ਸਿੰਘ, ਜੇਲ ਸੁਪਰਡੈਂਟ, ਜੇਲ ਦਾ ਸਮੂਹ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ ਹਾਜ਼ਰ ਸੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *