ਜ਼ਿਲ੍ਹਾ ਫਤਿਹਗੜ ਸਾਹਿਬ ਦੇ 34ਵਾਂ ਸਥਾਪਨਾ ਦਿਵਸ ਮਨਾਉਣ ਲਈ ਕਾਰਡ ਕੀਤਾ ਜਾਰੀ 

Spread the love
ਬੱਸੀ ਪਠਾਣਾ, 08 ਅਪ੍ਰੈਲ (ਉਦੇ ਧੀਮਾਨ): ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਅਤੇ ਭਾਜਪਾ ਦੇ ਸੀਨੀਅਰ ਆਗੂ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਜ਼ਿਲ੍ਹਾ ਫਤਿਹਗੜ ਸਾਹਿਬ ਦੇ 34 ਵਾਂ ਸਥਾਪਨਾ ਦਿਵਸ ਪ੍ਰੋਗਰਾਮ 13 ਅਪ੍ਰੈਲ ਵਿਸਾਖੀ ਵਾਲੇ ਦਿਨ ਸਟੇਟ ਬੈਂਕ ਆਫ ਇੰਡੀਆ(ਸਰਹਿੰਦ ਸ਼ਹਿਰ)ਦੇ ਸਾਹਮਣੇ ਸ਼ਿਵ ਮੰਦਿਰ ਨਾਲ ਗਰਾਉਂਡ ਵਿਚ ਰੱਖੇ ਗਏ ਪ੍ਰੋਗਰਾਮ ਦੇ ਸੰਬੰਧ ਵਿੱਚ ਅੱਜ ਨੌਵੀਂ ਪਾਤਸ਼ਾਹੀ ਦੀ ਚਰਨ ਛੋਹ ਨਗਰ ਜਖਵਾਲੀ ਤੋਂ ਪ੍ਰੋਗਰਾਮ ਲਈ ਸੱਦਾ ਪੱਤਰ ਕਾਰਡ ਜਾਰੀ ਕੀਤਾ। ਇਸ ਮੌਕੇ ਡਾ.ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਦੋਂ ਮੈਂ ਪਹਿਲੀ ਵਾਰੀ ਵਿਧਾਇਕ 1992 ਵਿੱਚ ਬਣਿਆ ਸੀ ਤਾਂ ਮੈਂ ਵਿਧਾਨ ਸਭਾ ਦੀ ਅਸੈਬਲੀ ਵਿਚ ਸਵਾਲ  ਲਗਾਇਆ ਕਿ ਫਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਬਣਾਇਆ ਜਾਵੇ। ਉਸ ਵਕਤ  ਵਿਧਾਨ ਸਭਾ ਵਿਚ ਬਹਿਸ ਹੋਈ ,ਬਹਿਸ ਦੋਰਾਨ  ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਦਾਦਾ ਸਾਬਕਾ ਸਵਰਗਵਾਸੀ ਮੁੱਖ ਮੰਤਰੀ ਬੇਅੰਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਧਰਤੀ ਫਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਵਿਸਾਖੀ ਦੇ ਦਿਹਾੜੇ ਤੇ ਐਲਾਨ ਕੀਤਾ। ਫਿਰ ਉਸ ਤੋਂ ਬਾਅਦ 13 ਅਪ੍ਰੈਲ ਵਿਸਾਖੀ ਵਾਲੇ ਦਿਨ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਐਸ. ਬੀ ਚੌਹਾਨ ਫਤਿਹਗੜ ਸਾਹਿਬ ਆਏ ਅਤੇ ਜਿਲ੍ਹੇ ਦਾ ਨੀਂਹ ਪੱਥਰ ਰੱਖਿਆ ਸੀ।ਇਸ ਦੇ ਨਾਲ ਹੀ ਜਖਵਾਲੀ ਨਗਰ ਦੇ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਡਾ. ਹਰਬੰਸ ਲਾਲ ਵਿਧਾਇਕ ਤੇ ਮੰਤਰੀ ਸਨ ਇਹਨਾਂ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਤੋਂ ਬਾਅਦ ਖੇੜਾ ਨੂੰ ਬਲਾਕ ਅਤੇ ਬਸੀ ਪਠਾਣਾਂ ਨੂੰ ਤਹਿਸੀਲ ਬਣਾਇਆ ਸੀ। ਅਤੇ ਫਤਿਹਗੜ੍ਹ ਸਾਹਿਬ ਨੂੰ ਵਿਕਾਸ ਲਈ ਪਿੰਡਾਂ ਤੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਅਤੇ ਹੋਰ ਬਹੁਤ ਸਾਰੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਉਣ ਲਈ ਬਹੁਤ ਸਾਰੇ ਫੰਡ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਜਾਰੀ ਕਰਵਾਏ ਸਨ। ਇਸ ਮੌਕੇ ਡਾ.ਹਰਬੰਸ ਲਾਲ ਨੇ ਜ਼ਿਲ੍ਾ ਫਤਿਹਗੜ੍ਹ ਸਾਹਿਬ ਦੇ 34ਵੇਂ ਸਥਾਪਨਾ ਦਿਵਸ ਨੂੰ ਮਨਾਉਣ ਦੇ ਸੰਬੰਧ ਵਿੱਚ ਆਪਣੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੈ ਸਿੰਘ ਬਾੜਾ ਜਨਰਲ ਸਕੱਤਰ, ਯੂਥ ਆਗੂ ਪੰਜਾਬ ਗੁਰਤੇਜ ਸਿੰਘ ਭਾਗਨਪੁਰ ,ਹਰਚੰਦ ਸਿੰਘ ਜਖਵਾਲੀ ਐਡਵਾਈਜ਼ਰ ਪੰਜਾਬ, ਜਸਵੀਰ ਸਿੰਘ ਜਖਵਾਲੀ ਵਾਈਸ ਪ੍ਰਧਾਨ ਪੰਜਾਬ, ਠੇਕੇਦਾਰ ਅਵਤਾਰ ਸਿੰਘ ਹਰਦਾਸਪੁਰ, ਯੂਥ ਆਗੂ ਬਲਦੇਵ ਸਿੰਘ ਚੋਰਵਾਲਾ, ਗੁਰਦੀਪ ਸਿੰਘ ਭਾਗਨਪੁਰ ਪ੍ਰੈਸ ਸਕੱਤਰ ਪੰਜਾਬ, ਸਾਬਕਾ ਸਰਪੰਚ ਦਰਸ਼ਨ ਸਿੰਘ ,ਪ੍ਰਦੀਪ ਸਿੰਘ, ਨਿਰਮਲ ਦਾਸ ,ਸਰਜੀਤ ਸਿੰਘ, ਹਰਜਿੰਦਰ ਸਿੰਘ, ਜਗਜੀਤ ਸਿੰਘ, ਭਿੰਦਰਜੀਤ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *