ਜ਼ਿਲ੍ਹਾ ਫ਼ਰੀਦਕੋਟ ਟ੍ਰੈਫਿਕ ਦੀ ਕਮਾਨ ਜਗਬੀਰ ਸਿੰਘ ਸੰਧੂ ਦੇ ਹੱਥ ਐੱਸਐੱਸਪੀ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਜਰਬੇਕਾਰ ਅਧਿਕਾਰੀ ਨੇ ਸੰਭਾਲਿਆ ਚਾਰਜ

Spread the love
ਫ਼ਰੀਦਕੋਟ, 3 ਅਗਸਤ (ਮਨਜੀਤ ਸਿੰਘ ਢੱਲਾ): ਜ਼ਿਲ੍ਹਾ ਫ਼ਰੀਦਕੋਟ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਦੇ ਮੰਤਵ ਨਾਲ ਪੁਲਿਸ ਇੰਸਪੈਕਟਰ ਜਗਬੀਰ ਸਿੰਘ ਸੰਧੂ (ਜ਼ੀਰਾ) ਨੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ਼ ਵਜੋਂ ਚਾਰਜ ਸੰਭਾਲ ਲਿਆ ਹੈ। ਇਹ ਨਿਯੁਕਤੀ ਮਾਨਯੋਗ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।ਇੰਸਪੈਕਟਰ ਸੰਧੂ ਪੁਲਿਸ ਵਿਭਾਗ ਵਿੱਚ ਲੰਬੇ ਸਮੇਂ ਤੋਂ ਵੱਖ-ਵੱਖ ਵਿੰਗਾਂ ਅਤੇ ਥਾਣਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਮਾਨਦਾਰੀ, ਅਨੁਸ਼ਾਸਨ ਅਤੇ ਪੇਸ਼ੇਵਰ ਕਾਰਜਸ਼ੈਲੀ ਕਾਰਨ ਉਨ੍ਹਾਂ ਨੇ ਵਿਭਾਗ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਵਿਭਾਗ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਟ੍ਰੈਫਿਕ ਪ੍ਰਬੰਧਨ ਹੋਰ ਸੁਚਾਰੂ ਹੋਵੇਗਾ, ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਵਾਜਾਈ ਵਿਵਸਥਾ ਵਿੱਚ ਹੋਰ ਸੁਧਾਰ ਆਵੇਗਾ।ਚਾਰਜ ਸੰਭਾਲਣ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੀਆਂ ਸਬ-ਡਵੀਜ਼ਨਾਂ ਦੇ ਪੁਲਿਸ ਅਧਿਕਾਰੀਆਂ, ਟ੍ਰੈਫਿਕ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇੰਸਪੈਕਟਰ ਜਗਬੀਰ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਰੋਸਾ ਪ੍ਰਗਟਾਇਆ ਗਿਆ ਕਿ ਉਨ੍ਹਾਂ ਦੇ ਤਜਰਬੇ ਅਤੇ ਪ੍ਰਸ਼ਾਸਨਿਕ ਯੋਗਤਾ ਦਾ ਲਾਭ ਜ਼ਿਲ੍ਹੇ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਿਲੇਗਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *