ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਥਾਣਿਆਂ ਲਈ 04 ਨਵੇਂ ਵਹੀਕਲ ਸ਼ਾਮਿਲ

Spread the love

ਸ਼੍ਰੀ ਮੁਕਤਸਰ ਸਾਹਿਬ, (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ): ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਪੁਲਿਸ ਥਾਣਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਵੇਂ ਵਹੀਕਲਾਂ ਕੱਲ ਮੁਹਈਆ ਕਰਵਾਏ ਗਏ ਸਨ। ਇਸੇ ਲਗਾਤਾਰਤਾ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ 04 ਨਵੇਂ ਵਹੀਕਲ ਭੇਜੇ ਗਏ ਹਨ, ਜੋ ਅੱਜ ਜ਼ਿਲ੍ਹਾ ਪੁਲਿਸ ਮੁੱਖੀ ਡਾ.ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ ਥਾਣਿਆਂ ਵੱਲ ਰਵਾਨਾ ਕੀਤੇ ਗਏ।ਡਾ. ਚੌਧਰੀ ਨੇ ਦੱਸਿਆ ਕਿ ਇਹ ਵਹੀਕਲ ਥਾਣਾ ਬਰੀਵਾਲਾ, ਕਬਰਵਾਲਾ, ਲੱਖੇਵਾਲੀ ਅਤੇ ਥਾਣਾ ਸਾਈਬਰ ਨੂੰ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਪੁਰਾਣੇ ਵਹੀਕਲ  ਕੰਡਮ ਹੋ ਚੁੱਕੇ ਸਨ ਅਤੇ ਆਧੁਨਿਕ ਸਮੇਂ ਵਿੱਚ ਇਨ੍ਹਾਂ ਨਾਲ ਡਿਊਟੀ ਨਿਭਾਉਣ ਵਿੱਚ ਰੁਕਾਵਟ ਆ ਰਹੀ ਸੀ।ਨਵੇਂ ਵਹੀਕਲਾਂ ਦੇ ਨਾਲ ਨਿਰੰਤਰ ਗਸ਼ਤ, ਜੁਰਮਾਂ ਦੀ ਰੋਕਥਾਮ, ਜਨਤਾ ਦੀ ਫ਼ੌਰੀ ਸਹਾਇਤਾ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਰਿਸਪਾਂਸ ਟਾਈਮ ਨੂੰ ਬੇਹੱਦ ਸੁਧਾਰਿਆ ਜਾ ਸਕੇਗਾ। ਸਾਈਬਰ ਥਾਣੇ ਲਈ ਦਿੱਤਾ ਗਿਆ ਵਹੀਕਲ ਵਿਸ਼ੇਸ਼ ਤੌਰ ‘ਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਮੌਕੇ ‘ਤੇ ਜਾਂਚ ਕਰਨ ਲਈ ਲਾਭਦਾਇਕ ਸਾਬਤ ਹੋਵੇਗਾ।

ਇਸ ਮੌਕੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਇਸ ਮੌਕੇ ਸਾਡੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜਬੂਤ ਕਰਨਗੇ ਅਤੇ ਲੋਕਾਂ ਵਿੱਚ ਵਿਸ਼ਵਾਸ ਵਧਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਡਿਊਟੀ ਹੁਣ ਹੋਰ ਪ੍ਰਭਾਵਸ਼ਾਲੀ, ਤੇਜ਼ ਅਤੇ ਆਧੁਨਿਕ ਹੋਵੇਗੀ।ਇਸ ਮੌਕੇ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਨਵੇਂ ਵਹੀਕਲਾਂ ਦੀ ਸੰਭਾਲ ਅਤੇ ਉਚਿਤ ਵਰਤੋਂ ਯਕੀਨੀ ਬਣਾਉਣ ਦੀ ਹਦਾਇਤ ਵੀ ਦਿੱਤੀ, ਤਾਂ ਜੋ ਇਹ ਜਨਤਾ ਦੀ ਭਲਾਈ ਲਈ ਲੰਬੇ ਸਮੇਂ ਤੱਕ ਕਾਰਗਰ ਰਹੇ।ਇਸ ਮੌਕੇ ਸ੍ਰੀ ਕਵਲਪ੍ਰੀਤ ਸਿੰਘ ਚਾਹਲ ਐਸ.ਪੀ. (ਐਚ), ਇੰਸਪੈਕਟਰ ਦਵਿੰਦਰ ਸਿੰਘ (ਮੁੱਖ ਅਫਸਰ ਥਾਣਾ ਕਬਰਵਾਲਾ), ਐਸ.ਆਈ. ਜਗਸੀਰ ਸਿੰਘ (ਮੁੱਖ ਅਫਸਰ  ਥਾਣਾ ਬਰੀਵਾਲਾ), ਐਸ.ਆਈ. ਦਰਸ਼ਨ ਸਿੰਘ (ਮੁੱਖ ਅਫਸਰ ਥਾਣਾ ਲੱਖੇਵਾਲਾ) ਅਤੇ ਇੰਸਪੈਕਟਰ ਮੁਖਤਿਆਰ ਸਿੰਘ (ਮੁੱਖ ਅਫਸਰ ਥਾਣਾ ਸਾਈਬਰ ਸੈਲ) ਵੀ ਮੌਜੂਦ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *