ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਮਿਤੀ 17-08-2026 ਨੂੰ ਲੱਗੇਗਾ ਪਲੇਸਮੈਂਟ ਕੈਂਪ

Spread the love
ਫ਼ਰੀਦਕੋਟ 15 ਅਗਸਤ  (ਗੁਰਦੀਪ ਸਿੰਘ ਢਿੱਲੋਂ )  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਮਿਤੀ 17-08-2026  ਨੂੰ ਸਮਾਂ ਸਵੇਰੇ 09.00 ਵਜੇ ਤੋਂ 12.00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੱਖ—ਵੱਖ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਇੰਟਰਵਿਯੂ ਲਈ ਜਾਣੀ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਗ੍ਰੈਂਡ ਵਿਲਾ( ਢੀਂਗਰਾ ਪੈਲੇਸ/ਪੁਰਾਣਾ ਸੰਧੂ ਪੈਲੇਸ), ਤਲਵੰਡੀ ਬਾਈਪਾਸ,  ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜਿਲ, ਫਰੀਦਕੋਟ  ਵਿਖੇ ਇੰਟਰਵਿਊ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਜਾਂ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਨੂੰ 7000 ਤੋਂ 10000 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ ।ਉਨ੍ਹਾਂ ਅੱਗੇ ਦੱਸਿਆ ਕਿ ਇੱਛੁਕ ਉਮੀਦਵਾਰ ਆਪਣੇ ਨਾਲ ਆਧਾਰ ਕਾਰਡ, ਪੈਨ ਕਾਰਡ, ਜਾਤੀ ਸਰਟੀਫਿਕੇਟ, ਰੀਜ਼ਿਊਮ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਹੋਰ ਸਾਰੇ ਅਸਲ ਦਸਤਾਵੇਜ਼ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਲੈ ਕੇ ਆਉਣ। ਇਸ ਤੋਂ ਇਲਾਵਾ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com , ਆਪਣਾ ਨਾਮ ਦਰਜ ਕਰਵਾਉਣ ਅਤੇ ਵਟਸਐਪ ਗਰੁੱਪ, ਸ਼ੋਸਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ  ਨੂੰ ਫੌਲੋ ਕਰਨ  ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਅਤੇ  ਹੋਰ ਜਾਣਕਾਰੀ ਸਮੇਂ ਸਿਰ ਮਿਲ ਸਕੇ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *