ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ

Spread the love

ਫਰੀਦਕੋਟ 18 ਦਸੰਬਰ (ਗੁਰਦੀਪ ਸਿੰਘ ਢਿੱਲੋਂ)ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਮਿਸ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਮੀਟਿੰਗ ਦੀ ਸੁ਼ਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਸਕੱਤਰ ਜਿ਼ਲ੍ਹਾ ਸੈਨਿਕ ਬੋਰਡ ਫਰੀਦਕੋਟ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਮੌਜੂਦਾ ਵਿੱਤੀ ਸਾਲ ਦੌਰਾਨ ਵੱਖ ਵੱਖ ਸਕੀਮਾਂ ਅਧੀਨ ਵਿਭਾਗ ਵੱਲੋਂ 58 ਲਾਭਪਾਤਰਾਂ ਨੂੰ ਕੀਤੀ ਗਈ ਲਗਭਗ 27 ਲੱਖ ਰੁਪਏ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੱਲੋਂ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਣ ਦਾ ਭਰੋਸਾ ਦਿੱਤਾ ਅਤੇ ਹੋਰ ਉਠਾਏ ਗਏ ਮੁੱਦਿਆਂ ਤੇ ਸਬੰਧਤ ਵਿਭਾਗਾਂ/ ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਵੀ ਨਿਰਦੇਸ਼ ਦਿੱਤੇ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਦਿੱਤਾ ਜਾਣ ਵਾਲਾ ਚੰਦਾ ਸਮੇਂ ਸਿਰ ਜਮ੍ਹਾਂ ਕਰਵਾਉਣ ਹਿੱਤ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਲਵਪ੍ਰੀਤ ਕੌਰ ਜਿ਼ਲ੍ਹਾ ਮਾਲ ਅਫਸਰ, ਸ਼੍ਰੀ ਰਾਜ ਕੁਮਾਰ ਉਪ ਪੁਲਿਸ ਕਪਤਾਨ, ਜਿ਼ਲ੍ਹਾ ਸੈਨਿਕ ਬੋਰਡ ਦੇ ਨਾਨ ਆਫੀਸ਼ਲ ਮੈਂਬਰ ਸਾਹਿਬਾਨ ਡਾਕਟਰ ਹਰਿੰਦਰਪਾਲ ਸਿੰਘ ਸੰਧੂ, ਸ਼੍ਰੀ ਸੁਖਚੈਨ ਸਿੰਘ ਬਰਾੜ, ਕੈਪਟਨ ਧਰਮ ਸਿੰਘ (ਰਿਟਾ), ਸ਼੍ਰੀ ਗੁਰਚਰਨ ਸਿੰਘ ਕੈਂਥ ਅਤੇ ਜਿ਼ਲ੍ਹਾ ਸੈਨਿਕ ਬੋਰਡ ਦਾ ਦਫਤਰੀ ਅਮਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁੱਖੀ/ ਨੁਮਾਇੰਦੇ ਹਾਜ਼ਰ ਸਨ। 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *