ਜੀ ਟੀ ਯੂ ਵੱਲੋਂ ਏਡਿਡ ਸਕੂਲਾਂ ਦੇ ਸਟਾਫ਼ ਨੂੰ 7 ਮਹੀਨਿਆਂ ਤੋਂ ਤਨਖਾਹ ਨਾ ਦੇਣ ਦੀ ਸਖ਼ਤ ਨਿਖੇਧੀ

Spread the love
ਨੂਰਪੁਰ ਬੇਦੀ , 12 ਅਗਸਤ ਦਲਜੀਤ ਚਨੌਲੀ ਗੌਰਮੈਂਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਪਿਛਲੇ 7-7 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਆਪਣੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਵੀ 7 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ । ਉਹਨਾਂ ਕਿਹਾ ਕਿ ਪਿਛਲੇ ਅੱਧੇ ਸਾਲ ਤੋਂ ਵੀ ਵੱਧ ਸਮੇਂ ਤੋਂ ਤਨਖਾਹਾਂ ਤੋਂ ਵਾਂਝੇ ਅਧਿਆਪਕ ਅਤੇ ਕਰਮਚਾਰੀ ਘੋਰ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ ਕਿ ਘਰਾਂ ਦੇ ਗੁਜ਼ਾਰੇ, ਬੱਚਿਆਂ ਦੀਆਂ ਫ਼ੀਸਾਂ, ਬਜ਼ੁਰਗਾਂ ਦੀਆਂ ਦਵਾਈਆਂ ਅਤੇ ਹੋਰ ਰੋਜ਼ਾਨਾ ਦੇ ਖ਼ਰਚੇ ਚਲਾਉਣਾ ਹੁਣ ਇਨ੍ਹਾਂ ਮੁਲਾਜ਼ਮਾਂ ਲਈ ਅਸੰਭਵ ਹੋ ਗਿਆ ਹੈ।ਆਗੂਆਂ ਨੇ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਏਡਿਡ ਸਕੂਲਾਂ ਦੇ ਸਟਾਫ਼ ਨੂੰ ਉਨ੍ਹਾਂ ਦਾ ਬੁਨਿਆਦੀ ਹੱਕ—ਉਨ੍ਹਾਂ ਦੀ ਮਿਹਨਤ ਦੀ ਤਨਖਾਹ—ਵੀ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ।ਆਗੂਆਂ ਨੇ ਕਿਹਾ ਕਿ ਜੀ ਟੀ ਯੂ ਏਡਿਡ ਸਕੂਲ ਜਥੇਬੰਦੀ ਨਾਲ ਚੱਟਾਨ ਵਾਂਗ ਖੜ੍ਹੀ ਹੈ ।ਤਸਵੀਰ ਜੀ ਟੀ ਯੂ ਦੇ ਸੂਬਾ ਪ੍ਰਧਾਨ ਚਾਹਲ , ਸੂਬਾ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਤੇ ਹੋਰ ਸਾਥੀ ਜਾਣਕਾਰੀ ਦਿੰਦੇ ਹੋਏ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *