ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

Spread the love
ਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ ਦੇ ਪ੍ਰਧਾਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਯੂਨੀਅਨ ਆਗੂਆਂ ਨੇ ਜੇਈ-2 ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ।ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਜੇਈ ਦੁਪਿੰਦਰ ਸਿੰਘ ਵੱਲੋਂ ਸਬ-ਡਵੀਜ਼ਨ ਕੁਰਾਲੀ ਵਿਖੇ ਲੱਖਾਂ ਰੁਪਏ ਦਾ ਸਮਾਨ ਕਢਾਇਆ ਗਿਆ ਹੈ, ਪਰ ਇਸ ਸਮਾਨ ਦੀ ਜ਼ਿੰਮੇਵਾਰੀ ਲੈਣ ਲਈ ਕੋਈ ਵੀ ਤਿਆਰ ਨਹੀਂ ਹੈ। ਆਗੂਆਂ ਨੇ ਸਵਾਲ ਉਠਾਇਆ ਕਿ ਜਦੋਂ ਸਮਾਨ ਸਬੰਧੀ ਜ਼ਿੰਮੇਵਾਰੀ ਤੈਅ ਨਹੀਂ ਹੋਈ ਤਾਂ ਜੇਈ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੀ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਦੁਪਿੰਦਰ ਸਿੰਘ ਜੇਈ ਨੂੰ ਧੱਕੇ ਨਾਲ ਰਿਲੀਵ ਕੀਤਾ ਗਿਆ ਤਾਂ ਜਥੇਬੰਦੀ ਇਸ ਦੇ ਵਿਰੋਧ ਵਿੱਚ ਲਗਾਤਾਰ ਰੋਸ ਰੈਲੀਆਂ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਪੈਦਾ ਹੋਣ ’ਤੇ ਇਸ ਦੀ ਜ਼ਿੰਮੇਵਾਰੀ ਉਪ ਮੰਡਲ ਅਫਸਰ ਕੁਰਾਲੀ ਅਤੇ ਵਧੀਕ ਨਿਗਰਾਨ ਇੰਜਨੀਅਰ, ਸੁਚਾਲਣ ਮੰਡਲ ਕੁਰਾਲੀ ਦੀ ਹੋਵੇਗੀ।ਰੈਲੀ ਦੌਰਾਨ ਆਗੂਆਂ ਨੇ ਵਿਭਾਗੀ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਰਮਚਾਰੀ ਨੂੰ ਰਿਲੀਵ ਕਰਨ ਸਬੰਧੀ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਆਪਣੇ ਮੈਂਬਰਾਂ ਦੇ ਹੱਕਾਂ ਅਤੇ ਵਿਭਾਗੀ ਮਾਮਲਿਆਂ ਵਿੱਚ ਪਾਰਦਰਸ਼ਤਾ ਲਈ ਆਵਾਜ਼ ਉਠਾਉਂਦੀ ਰਹੇਗੀ।ਇਸ ਰੋਸ ਰੈਲੀ ਨੂੰ ਜੋਨ ਸਕੱਤਰ ਮੋਹਾਲੀ ਟੀ.ਐਸ.ਯੂ. ਨਿਰਮਲ ਸਿੰਘ, ਬਲਵਿੰਦਰ ਸਿੰਘ ਕੁਰਾਲੀ ਪੈਨਸ਼ਨਰ ਐਸੋਸੀਏਸ਼ਨ, ਰਣਜੋਧ ਸਿੰਘ ਸਰਕਲ ਮੀਤ ਪ੍ਰਧਾਨ ਰੋਪੜ, ਡਿਵੀਜ਼ਨ ਪ੍ਰਧਾਨ ਸੁਰਿੰਦਰ ਕੁਮਾਰ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕੁਰਾਲੀ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਪ੍ਰੇਮ ਸਿੰਘ ਆਦਿ ਨੇ ਸੰਬੋਧਨ ਕੀਤਾ।ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਮਾਮਲੇ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਵਿੱਚ ਦਖਲ ਦੇ ਕੇ ਕਰਮਚਾਰੀਆਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *