ਜੇਰੇ ਇਲਾਜ ਹਸਪਤਾਲ ਦਾਖਲ ਜ਼ਖ਼ਮੀ ਵਿਅਕਤੀ ਨੇ ਲਗਾਏ ਪੁਲਸ ਤੇ ਜਾਣ ਬੁੱਝ ਕੇ ਗੋਲੀ ਮਾਰਨ ਦੇ ਦੋਸ਼ ਪੁਲਸ ਪਾਰਟੀ ਦੀਆਂ ਅੱਖਾਂ ਵਿੱਚ ਮਿਰਚਾਂ ਦੀ ਸਪਰੇਅ ਕਰਨ ਤੋਂ ਬਾਅਦ ਨਸ਼ਾ ਤਸਕਰ ਵੱਲੋਂ ਗੋਲੀ ਚਲਾਈ ਗਈ ਜਿਸ ਤੇ ਪੁਲਿਸ ਪਾਰਟੀ ਵੱਲੋਂ ਵੀ ਜਵਾਬੀ ਗੋਲੀ ਚਲਾਈ ਗਈ – ਥਾਣਾ ਮੁਖੀ ਝਬਾਲ

Spread the love
ਝਬਾਲ,17 ਅਗਸਤ (ਮੱਖਣ ਮਨੋਜ ੍ਰ)-ਬੀਤੇ ਕੱਲ ਥਾਣਾ ਝਬਾਲ ਅਧੀਨ ਪਿੰਡ ਜਗਤਪੁਰਾ ਵਿਖੇ ਪੁਲਿਸ ਦੇ ਨਾਕੇ ਤੇ ਖੜੀ ਪੁਲਿਸ ਪਾਰਟੀ ਵੱਲੋਂ ਇੱਕ  ਨਸ਼ਾ ਤਸਕਰ ਨੂੰ ਰੋਕਣ ਤੇ ਪੁਲਿਸ ਪਾਰਟੀ ਦੀਆਂ ਅੱਖਾਂ ਵਿੱਚ ਮਿਰਚਾਂ ਦੀ ਸਪਰੇਅ ਕਰਕੇ ਦੌੜੇ ਵਿਅਕਤੀ ਦੀ ਪਹਿਚਾਣ ਗੁਰਪਿੰਦਰ ਸਿੰਘ ਪਿੰਦੂ ਪੁੱਤਰ ਜੋਗਾ ਸਿੰਘ ਸਾਬਕਾ ਪੁਲਸ ਇੰਸਪੈਕਟਰ ਪਿੰਡ ਐਮਾ ਕਲਾਂ ਵਜੋ ਹੋਈ ਹੈ ਜਿਸ ਦੇ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ । ਇਸ ਸਬੰਧੀ ਥਾਣਾ ਝਬਾਲ ਵਿਖੇ ਦਰਜ ਹੋਏ ਕੇਸ ਸਬੰਧੀ ਜਾਣਕਾਰੀ ਦੇਂਦਿਆਂ ਥਾਣਾ ਮੁਖੀ ਝਬਾਲ ਨੇ ਦੱਸਿਆ ਕਿ ਪੁਲਸ ਪਾਰਟੀ ਦੀਆਂ ਅੱਖਾਂ ਵਿੱਚ ਮਿਰਚਾਂ ਦੀ ਸਪਰੈਅ ਕਰਨ ਤੋਂ ਬਾਅਦ ਨਸ਼ਾ ਤਸਕਰ ਵੱਲੋਂ ਗੋਲੀ ਚਲਾਈ ਗਈ ਜਿਸ ਤੇ ਪੁਲਿਸ ਪਾਰਟੀ ਵੱਲੋਂ ਵੀ ਜਵਾਬੀ ਗੋਲੀ  ਚਲਾਈ ਗਈ ਜਿਸ ਨਾਲ ਨਸ਼ਾ ਤਸਕਰ ਜਿਸ ਦੀ ਪਹਿਚਾਣ ਗੁਰਪਿੰਦਰ ਸਿੰਘ ਉਰਫ ਪਿੰਦੂ ਪੁੱਤਰ ਸਾਬਕਾ ਪੁਲਿਸ ਇੰਸਪੈਕਟਰ ਜੋਗਾ ਸਿੰਘ ਪਿੰਡ ਐਮਾ ਕਲਾਂ ਵਜੋਂ ਹੋਈ ਹੈ ਜੋ ਪੁਲਿਸ ਦੀ ਗੋਲੀ ਨਾਲ ਜਖਮੀ ਹੋਇਆ ਸੀ ਜੀ ਵਿਰੁੱਧ ਥਾਣਾ ਝਬਾਲ ਵਿਖੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।ਜਦੋਂ ਕਿ ਦੂਸਰੇ ਪਾਸੇ ਪੁਲਸ ਦੀ ਗੋਲੀ ਨਾਲ ਜ਼ਖ਼ਮੀ ਹੋਏ ਵਿਅਕਤੀ ਗੁਰਪਿੰਦਰ ਸਿੰਘ ਪਿੰਦੂ ਪੁੱਤਰ ਜੋਗਾ ਸਿੰਘ ਵਾਸੀ ਐਮਾ ਕਲਾ ਨੇ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ ਉਹ ਮੋਟਰਸਾਈਕਲ ਤੇ ਸਵਾਰ ਹੋ ਗਏ ਅੱਡਾ ਢੰਡ ਨੂੰ ਖੇਤੀਬਾੜੀ ਦੀ ਦੁਕਾਨ ਤੇ ਕਿਸੇ ਕੰਮ ਵਾਸਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਅੱਡਾ ਢੰਡ ਨੇੜੇ ਉਸ ਨੂੰ  ਇੱਕ ਗੱਡੀ ਤੇ ਆਏ ਪੁਲਿਸ ਮੁਲਾਜ਼ਮਾਂ ਨੇ ਰੋਕ ਕੇ ਉਸਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿਤੀ ,ਪ੍ਰੰਤੂ ਉਸ ਕੋਲੋਂ ਕੋਈ ਵੀ ਚੀਜ਼ ਨਹੀਂ ਨਿਕਲੀ ਜਦੋਂ ਕਿ ਪੁਲਿਸ ਨੇ ਉਸ ਉਪਰ ਜਾਣ ਬੁੱਝ ਕੇ  ਗੋਲੀ ਚਲਾ ਦਿੱਤੀ। ਜਿਸ ਨਾਲ ਉਹ ਜਖਮੀ ਹੋ ਗਿਆ ਅਤੇ ਜਖਮੀ ਹਾਲਤ ਵਿੱਚ ਉਹ ਉਥੋਂ  ਮੋਟਰਸਾਈਕਲ ਭੱਜਾ ਕੇ ਸਿੱਧਾ ਹਸਪਤਾਲ ਦਾਖਲ ਹੋ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਜਦੋਂ ਕਿ ਨਸ਼ੇ ਵੇਚਣ ਵਾਲੇ  ਜੋ ਦੋਸ਼ ਉਸ ਉਪਰ ਲਗਾਏ ਜਾ ਰਹੇ ਹਨ ਉਹ ਝੂਠੇ ਹਨ। ਪਰਿਵਾਰ ਨੇ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *