ਜੋਗਾ ਸਿੰਘ ਮੁਰਕ ਵਾਲਾ ਅਤੇ ਪ੍ਰੀਤਮ ਸਿੰਘ ਬਾਠ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਨਿਯੁਕਤ ਪਾਰਟੀ ਹਾਈਕਮਾਂਡ ਦਾ ਧੰਨਵਾਦ, ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ

Spread the love
ਮਮਦੋਟ 13 ਅਗਸਤ ( ਰਮਨ, ਸ਼ਰਮਾਂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਜੋਗਾ ਸਿੰਘ ਮੁਰਕ ਵਾਲਾ ਅਤੇ ਪ੍ਰੀਤਮ ਸਿੰਘ ਬਾਠ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਸ਼ਠਾਵਾਨ ਅਤੇ ਅਣਥੱਕ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ ਏ ਸੀ) ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਫੈਸਲੇ ਨਾਲ ਸਮੁੱਚੇ ਇਲਾਕੇ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਅਤੇ ਵਰਦੇਵ ਸਿੰਘ ਨੋਨੀ ਮਾਨ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ। ਨਵ-ਨਿਯੁਕਤ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੀ ਵੱਧ ਤਨ, ਮਨ ਅਤੇ ਲਗਨ ਨਾਲ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਬਖਸ਼ਿਆ ਗਿਆ ਇਹ ਮਾਣ-ਸਨਮਾਨ ਉਹਨਾਂ ਲਈ ਸਿਰਮੌਰ ਹੈ ਅਤੇ ਉਹ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਇਸ ਖੁਸ਼ੀ ਦੇ ਮੌਕੇ ’ਤੇ ਇਲਾਕੇ ਦੇ ਪ੍ਰਮੁੱਖ ਅਕਾਲੀ ਆਗੂਆਂ ਅਤੇ ਸਮਰਥਕਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ। ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਜਥੇਦਾਰ ਚਮਕੌਰ ਸਿੰਘ ਟਿੱਬੀ, ਜੱਜਬੀਰ ਸਿੰਘ ਮੁਰਕ ਵਾਲਾ, ਪ੍ਰਕਾਸ਼ ਸਿੰਘ ਮੁਰਕ ਵਾਲਾ, ਆੜਤੀ ਰਕੇਸ਼ ਕੁਮਾਰ ਬਿੰਦਰਾ, ਅਤੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ , ਨੰਬਰਦਾਰ ਵਰਿੰਦਰ ਸਿੰਘ ਵੈਰੜ , ਪਵਨ ਦੁੱਗਲ ਖੁੰਦਰ ਉਤਾੜ, ਲਾਲ ਸਿੰਘ ਜਾਮਾ ਰੱਖਈਆ , ਸ਼ਾਮ ਲਾਲ ਮਹਿਤਾ ਸਾਬਕਾ ਸਰਪੰਚ, ਲਖਵਿੰਦਰ ਸਿੰਘ ਮੁਰਕ ਵਾਲਾ, ਵੀਰਾ ਕੱਕੜ, ਸ਼ਾਮ ਲਾਲ ਭੋਲੇਵਾਸੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਇਸ ਤੋਂ ਇਲਾਵਾ ਗੁਰਲਾਲ ਸਿੰਘ ਸ਼ਰੀਹ ਵਾਲਾ, ਅਮਨਦੀਪ ਸਿੰਘ ਭੁੱਲਰ, ਇਕਬਾਲ ਸਿੰਘ ਝੌਕ ਮੋਹੜੇ, ਕੁਲਦੀਪ ਸਿੰਘ ਝੌਕ ਮੋਹੜੇ, ਗੁਰਸੇਵਕ ਸਿੰਘ ਸਰਕਲ ਪ੍ਰਧਾਨ, ਭਿੰਦਰ ਸਿੰਘ ਥੇਹਗੁਜਰ, ਨਿਸ਼ਾਨ ਸਿੰਘ ਰੋੜਾ ਵਾਲਾ, ਦਵਿੰਦਰ ਸਿੰਘ, ਮੁਖਤਿਆਰ ਸਿੰਘ ਲੌਹੜਾ, ਲੌਹਰਾ ਬੁਰਜ ਅਤੇ ਸ਼ੰਮਾ ਸਰਪੰਚ ਦਿਲਾਰਾਮ ਨੇ ਵੀ ਨਵ ਨਿਯੁਕਤ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਨ੍ਹਾਂ ਮਿਹਨਤੀ ਆਗੂਆਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਅਕਾਲੀ ਦਲ ਦਾ ਆਧਾਰ ਹੋਰ ਬੁਲੰਦ ਹੋਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *