ਜੰਡਿਆਲਾ ਗੁਰੂ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਵਾਰਿਸ ਪੰਜਾਬ ਦੀ ਭਰਵੀਂ ਮੀਟਿੰਗ– ਰਾਜਵਿੰਦਰ ਸਿੰਘ ਰੰਧਾਵਾ ਅਮਰੀਕ ਸਿੰਘ ਬਿੱਟਾ ਤੇ ਜੁਗਰਾਜ ਸਿੰਘ ਉਦੋਂ ਨੰਗਲ ਨੇ ਵਿਸ਼ੇਸ਼ ਤੌਰ ਹਾਜ਼ਰੀ ਭਰੀ।

Spread the love
ਚੌਂਕ ਮਹਿਤਾ, 16 ਅਗਸਤ (ਬਲਜਿੰਦਰ ਸਿੰਘ ਰੰਧਾਵਾ): ਹਲਕਾ ਜੰਡਿਆਲਾ ਗੁਰੂ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਈ ਰਮਿੰਦਰ ਸਿੰਘ ਛਾਪਾ ਦੇ ਯਤਨਾਂ ਸਦਕਾ ਸ੍ਰ ਸਰਦੂਲ ਸਿੰਘ ਗ੍ਰਹਿ ਵਿਖੇ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਹਲਕਾ ਜੰਡਿਆਲਾ ਗੁਰੂ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ ਅਤੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜੁਗਰਾਜ ਸਿੰਘ ਉਦੋਂ ਨੰਗਲ ਸਮੇਤ ਪਾਰਟੀ ਦੇ ਕਈ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਇਸ ਮੌਕੇ ਆਗੂਆਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਪਿੰਡ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਵਰਕਰਾਂ ਦੀ ਵਧ ਰਹੀ ਸਰਗਰਮੀ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ।ਮੀਟਿੰਗ ਦੇ ਅੰਤ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਬਿਕਰਮਜੀਤ ਸਿੰਘ ਬਾਬੂ ਸਿੰਘ,ਮਿਲਖਾ ਸਿੰਘ, ਸਰਦੂਲ ਸਿੰਘ ,ਹਰਪਿੰਦਰ ਸਿੰਘ, ਹਰਜੋਧ ਸਿੰਘ,ਮਹਿਲ ਸਿੰਘ,ਮਹਿਲ ਸਿੰਘ ਛਾਪਾ,ਬਲਬੀਰ ਸਿੰਘ ਸਾਬਕਾ ਸਰੰਪਚ ਬੁੱਟਰ, ਧਰਮਿੰਦਰ ਸਿੰਘ ਨਿਜਾਮਪੁਰ, ਬਲਵਿੰਦਰ ਸਿੰਘ ਸਾਬਕਾ ਸਰਪੰਚ ਧਰਦਿਓ,ਹਰਕਮਲ ਸਿੰਘ ਜੰਡ,ਦਿਲਸ਼ੇਰ ਸਿੰਘ ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *