ਟੀਕਾਕਰਣ ਦੇ ਮਾਮੂਲੀ ਸਾਈਡ ਇਫੈਕਟਸ (ਏ.ਈ.ਐੱਫ.ਆਈ,) ਤੋਂ ਘਬਰਾਓਣ ਦੀ ਲੋੜ ਨਹੀਂ: ਡਾ ਕਿਰਨਦੀਪ ਕੌਰ

Spread the love

ਅੰਮ੍ਰਿਤਸਰ 3 ਅਪ੍ਰੈਲ( ਦਿਨੇਸ਼ ਸੋਨੀ)ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜਿਲਾ੍ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਅਗਵਾਹੀ ਹੇਠਾਂ ਵਲੋਂ ਰਟੀਨ ਇਮੁਨਾਈਜੇਸ਼ਨ ਦੇ ਏ.ਈ.ਐਫ.ਆਈ. ਕਮੇਟੀ ਦੀ ਵਿਸ਼ੇਸ਼ ਮiਟਿੰਗ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਕੀਤੀ ਗਈ। ਇਸ ਮੋਕੇ ਡਾ ਭਾਰਤੀ ਧਵਨ ਨੇ ਦੱਸਿਆ ਕਿ ਭਾਰਤ ਵਿਚ ਹਰ ਸਾਲ ਲਗਭਗ 2.7 ਕਰੋੜ ਬੱਚਿਆਂ ਨੂੰ ਅਤੇ 3 ਕਰੋੜ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨ ਰਾਹੀ ਬਹੁਤ ਸਾਰੀਆਂ ਮਾਰੂ ਬੀਮਾਰੀਆਂ ਤੋਂ ਸੁਰੱਖਿਅਤ ਕੀਤਾ ਜਾਂਦਾ ਹੈ। ਇਹਨਾਂ ਟੀਕਾਕਰਣ ਦੇ ਕੁਝ ਮਾਮੂਲੀ ਸਾਈਡ ਇਫੈਕਟ ਵੀ ਹੋ ਸਕਦੇ ਹਨ ਜਿਵੇਂ ਬੁਖਾਰ, ਖਾਰਿਸ਼, ਸੋਜ, ਗਿਲਟੀ ਦਾ ਬਨਣਾਂ ਅਤੇ ਬਾਡੀ ਰੈਸ਼ ਆਦਿ। ਪਰ ਇਹਨਾਂ ਮਾਮੂਲੀ ਸਾਈਡ ਇਫੈਕਟਸ ਤੋਂ ਬਿਲਕੁਲ ਘਬਰਾਓਣ ਦੀ ਲੋੜ ਨਹੀ ਹੈ। ਇਹ ਸਾਈਡ ਇਫੈਕਟ ਕੁਝ ਦਿਨ ਬਾਦ ਆਪਣੇ ਆਪ ਜਾਂ ਸਾਧਾਰਣ ਦਵਾਈ ਨਾਲ ਠੀਕ ਹੋ ਜਾਂਦੇ ਹਨ। ਉਹਨਾਂ ਆਖਿਆ ਕਿ ਰੁਟੀਨ ਇਮੁਨਾਈਜੇਸ਼ਨ ਨਾਲ 12 ਕਿਸਮ ਦੀਆਂ ਮਾਰੂ ਬੀਮਾਰੀਆਂ ਤੋਂ ਅਸੀ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਉਨਾਂ ਨੇ ਆਮ ਲੋਕਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਨੂੰ ਇਹ ਟੀਕੇ ਜਰੂਰ ਲਗਵਾਉਣ। ਇਸ ਮੌਕੇ ਡਬਯੂ.ਐਚ.ਓ. ਵਲੋਂ ਡਾ ਇਸ਼ਿਤਾ, ਜਿਲਾ੍ ਬੀ.ਸੀ.ਜੀ.ਅਫਸਰ ਡਾ ਮਨਮੀਤ ਕੌਰ,  ਜਿਲਾ੍ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਡਾ ਅਸ਼ਵਨੀ ਕੁਮਾਰ, ਡਾ ਜਸਕਰਨ ਜੋਤ ਕੌਰ, ਡਾ ਸੁਨੀਤ ਗੁਰਮ ਗੁਪਤਾ ਕੌਰ, ਡਾ ਅਰਵਿੰਦਰ ਸਿੰਘ, ਡਾ ਰਾਘਵ ਗੁਪਤਾ, ਡਾ ਵਿਨੀਤ ਅਤੇ ਸਮੂਹ ਸਟਾਫ ਹਾਜਰ ਸੀ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *