ਟੀ-ਲੋਚਨ ਦੇ ਜਨਮਦਿਨ ‘ਤੇ ਸੇਵਾ ਦਾ ਉਪਰਾਲਾ ਐਸਐਮਓ ਵੱਲੋਂ ਉਪਰਾਲੇ ਦੀ ਸ਼ਲਾਘਾ, “ਇਹੋ ਜਿਹੇ ਸਮਾਜ ਸੇਵੀ ਕੰਮ ਹੀ ਅਸਲੀ ਸ਼ਰਧਾਂਜਲੀ ਹਨ”

Spread the love
ਮਾਛੀਵਾੜਾ ਸਾਹਿਬ, 24 ਜੁਲਾਈ (ਸੁੱਚਾ ਬੰਗੜ) ਇਲਾਕੇ ਦੇ ਪ੍ਰਸਿੱਧ ਸਾਹਿਤਕਾਰ ਅਤੇ ਕਵੀ ਤਰਲੋਚਨ ਸਿੰਘ ‘ਟੀ-ਲੋਚਨ’ ਦੇ 63ਵੇਂ ਜਨਮ ਦਿਨ ਨੂੰ ਸਮਾਜ ਸੇਵਾ ਨਾਲ ਮਨਾਇਆ ਗਿਆ। ਉਨ੍ਹਾਂ ਦੇ ਸਪੁੱਤਰ ਖੁਸ਼ਦੀਪ ਸਿੰਘ ਲੋਟੇ ਦੇ ਉਪਰਾਲੇ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਇੱਥੇ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕਰਨ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ 82 ਯੂਨਿਟ ਖੂਨ ਇਕੱਠਾ ਕੀਤਾ।ਕੈਂਪ ਦਾ ਉਦਘਾਟਨ ਕਰਦਿਆਂ ਮਾਛੀਵਾੜਾ ਸਾਹਿਬ ਦੇ ਐਸਐਮਓ ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਜਨਮ ਦਿਨ ਵਰਗੇ ਖੁਸ਼ੀ ਦੇ ਮੌਕੇ ‘ਤੇ ਖੂਨਦਾਨ ਵਰਗਾ ਪੁੰਨ ਦਾ ਕੰਮ ਕਰਨਾ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਤੇਜ਼ ਗਰਮੀ ਦੇ ਬਾਵਜੂਦ ਨੌਜਵਾਨਾਂ ‘ਚ ਦੇਖਿਆ ਗਿਆ ਉਤਸ਼ਾਹ ਕਾਬਿਲ-ਏ-ਤਾਰੀਫ਼ ਹੈ। ਅਜਿਹੇ ਉਪਰਾਲੇ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ। ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਦੱਸਿਆ ਕਿ ਗਰਮੀਆਂ ਦੇ ਦਿਨਾਂ ‘ਚ ਬਲੱਡ ਬੈਂਕਾਂ ‘ਚ ਖੂਨ ਦੀ ਕਾਫ਼ੀ ਤੰਗੀ ਹੋ ਜਾਂਦੀ ਹੈ। ਅਜਿਹੇ ਸਮੇਂ ‘ਚ 82 ਲੋਕਾਂ ਵੱਲੋਂ ਅੱਗੇ ਆ ਕੇ ਖੂਨਦਾਨ ਕਰਨਾ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਸਮੂਹ ਖੂਨਦਾਨੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਦਵਿੰਦਰ ਸਿੰਘ, ਸੰਸਥਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ ਸਮਰਾਲਾ, ਮੁਨਸ਼ੀ ਸੁਖਦੀਪ ਸਿੰਘ, ਨਰਿੰਦਰਪਾਲ ਸਿੰਘ ਅਡਿਆਣਾ, ਏਐਸਆਈ ਅਸ਼ਵਨੀ ਸ਼ਰਮਾ, ਏਐਸਆਈ ਜਰਨੈਲ ਸਿੰਘ, ਏਐਸਆਈ ਵਿਜੇ ਕੁਮਾਰ, ਸੁਰੇਸ਼ਪਾਲ ਸਿੰਘ ਧਨੂਰ, ਸੋਨੂੰ ਨਾਗਪਾਲ, ਮਨੋਜ ਕੁਮਾਰ, ਗੁਰਮੇਲ ਸਿੰਘ, ਜਗਦੀਸ਼ ਚਾਨਣਾ, ਵਨੀਤ ਕੁਮਾਰ ਝੜੌਦੀ, ਅਮਨਦੀਪ ਤਨੇਜਾ, ਸੋਹਣ ਲਾਲ ਚਾਨਣਾ, ਜਗਤਾਰ ਸਿੰਘ ਅਤੇ ਬੇਅੰਤ ਸਿੰਘ ਸਮੇਤ ਕਈ ਪਤਵੰਤੇ ਮੌਜੂਦ ਸਨ। ਖੂਨਦਾਨ ਕਰਨ ਵਾਲਿਆਂ ਨੂੰ ਸੰਸਥਾ ਵੱਲੋਂ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *