ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਫਰੀਦਕੋਟ ਪੁਲਿਸ ਦਾ ਸਖਤ ਐਕਸ਼ਨ, ਤੇਜ ਰਫ਼ਤਾਰ ਵਾਹਨਾਂ ਦੇ ਸਪੀਡ ਗੰਨ ਦੀ ਮਦਦ ਨਾਲ ਕੀਤੇ ਗਏ ਚਲਾਨ

Spread the love

 ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ

– ਦਸੰਬਰ ਮਾਂਹ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਚੁੱਕੇ ਹਨ 1000 ਤੋ ਵੱਧ ਚਲਾਨ

– ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਹਨ ਸੈਮੀਨਾਰ

ਫਰੀਦਕੋਟ, 10 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਰੋਕਣ ਲਈ ਸਖ਼ਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਸੜਕਾਂ ‘ਤੇ ਹਾਦਸਿਆਂ ਦੀ ਰੋਕਥਾਮ ਕਰਨਾ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਲਈ ਟ੍ਰੈਫਿਕ ਪੁਲਿਸ ਫਰੀਦਕੋਟ ਵੱਲੋਂ ਸ਼ਹਿਰ ਦੇ ਮੁੱਖ ਮਾਰਗਾਂ, ਬਜਾਰਾਂ, ਜਨਤਕ ਸਥਾਨਾਂ ਉੱਪਰ ਤਾਇਨਾਤ ਟ੍ਰੈਫਿਕ ਕਰਮਚਾਰੀਆਂ ਵੱਲੋਂ ਲਗਾਤਾਰ ਨਜਰ ਰੱਖੀ ਜਾ ਰਹੀ ਹੈ। ਜਿਹਨਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਦਸੰਬਰ ਮਾਂਹ ਦੌਰਾਨ 1000 ਤੋ ਵੱਧ ਚਲਾਨ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਮੁਹਿੰਮ ਦੇ ਤਹਿਤ ਫਰੀਦਕੋਟ ਪੁਲਿਸ ਦੇ ਟ੍ਰੈਫਿਕ ਸਟਾਫ ਵੱਲੋਂ ਤੇਜ ਰਫਤਾਰ ਵਾਹਨਾ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਅੱਜ ਸਪੀਡ ਗੰਨ ਦੀ ਮਦਦ ਨਾਲ ਵਿਸ਼ੇਸ਼ ਨਾਕੇ ਲਗਾਏ ਗਏ ਅਤੇ ਤੇਜ ਰਫਤਾਰ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਅਧਿਕਾਰੀਆਂ ਵੱਲੋਂ ਤੇਜ਼ ਰਫ਼ਤਾਰ ਵਾਹਨ ਚਾਲਕਾਂ ਦੇ ਚਲਾਨ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਸਖ਼ਤੀ ਨਾਲ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤ ਵੀ ਕੀਤੀ ਗਈ। ਇਹ ਯਤਨ ਟ੍ਰੈਫਿਕ ਵਿਭਾਗ ਵੱਲੋਂ ਵਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਯਾਤਰਾ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਹਨ।

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਇਸ ਸਬੰਧੀ ਜਾਣਕਾਰੀ

ਦਿੰਦੇ ਹੋਏ ਦੱਸਿਆਂ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਾ ਸਿਰਫ ਜੁਰਮਾਨੇ ਭਰਨੇ ਪਵੇਗੇ, ਸਗੋਂ ਜ਼ਰੂਰੀ ਹੋਣ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋਂ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਟ੍ਰੈਫਿਕ ਜਾਗਰੂਕਾਂ ਕੈਪਾਂ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ।  ਉਹਨਾਂ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਡ੍ਰਾਈਵਿੰਗ ਕਰਨ ਦੀ ਅਪੀਲ ਵੀ ਕੀਤੀ ਗਈ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *