ਡਡਵਿੰਡੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Spread the love

ਕਪੂਰਥਲਾ, 6 ਅਪ੍ਰੈਲ (ਕੌੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਸਲਾਨਾ ਨਤੀਜਿਆ ਦਾ ਐਲਾਨ ਕਰ ਦਿੱਤਾ ਹੈ।ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦੇ ਨਤੀਜੇ 100 ਪ੍ਰਤੀਸ਼ਤ ਰਹੇ ਹਨ। ਸਕੂਲ ਪ੍ਰਿੰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਇਸ ਸਾਲ ਅੱਠਵੀਂ ਕਲਾਸ ਦੇ 30 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ ਅਤੇ ਸਾਰੇ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ। ਇਹਨਾਂ ਨਤੀਜਿਆਂ ਵਿੱਚ ਸਕੂਲ ਦੀ ਵਿਦਿਆਰਥਣ ਸਿਮਰਨ ਨੇ ਪਹਿਲਾ , ਦਿਲਜੋਤ ਸਿੰਘ ਨੇ ਦੂਸਰਾ ਅਤੇ ਜਸ਼ਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਨੇ ਸਮੂਹ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਨਾਲ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਸਭ ਤੁਹਾਡੀ ਸਫਲਤਾ ,ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ। ਤੁਹਾਡੇ ਕੋਲ ਤਿੰਨੋਂ ਭਰਪੂਰ ਮਾਤਰਾ ਵਿੱਚ ਹਨ। ਭਵਿੱਖ ਵਿੱਚ ਵੀ ਇਸੇ ਸੰਕਲਪ ਨੂੰ ਹਾਂ ਪੱਖੀ ਬਣਾਈ ਰੱਖਣਾ। ਇਸ ਸਮੇਂ ਪ੍ਰਿੰਸੀਪਲ  ਆਸ਼ਾ ਰਾਣੀ ਤੋਂ ਇਲਾਵਾ ਰਣਜੀਤ ਕੌਰ,ਬਲਦੇਵ ਸਿੰਘ, ਦਵਿੰਦਰ ਕੌਰ,ਅਨੀਤਾ ਸ਼ਰਮਾਂ,ਰੁਪਿੰਦਰ ਕੌਰ,ਦੀਦਾਰ ਸਿੰਘ, ਮੰਜੂ ਕੁਮਾਰੀ , ਹਰਵਿੰਦਰ ਸਿੰਘ,ਸੋਨੀਆਂ, ਨਵਨੀਤ ਕੌਰ,ਪਰਮਿੰਦਰ ਕੌਰ,ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਅਮਰਜੀਤ ਕੌਰ ,ਸਰਵਣ ਕੌਰ,ਪਲਵਿੰਦਰ ਕੌਰ, ਰਜਿੰਦਰ ਕੌਰ ਜੂਨੀਅਰ ਅਸਿਸਟੈਂਟ ,ਸਤਪਾਲ , ਅਮਨਦੀਪ ਕੌਰ, ਮਨਦੀਪ ਕੁਮਾਰ ,ਦਿਲਬਾਗ ਸਿੰਘ ,ਸੰਤ ਰਾਮ , ਗੁਰਪ੍ਰੀਤ ਸਿੰਘ, ਸ਼ੁਸ਼ੀਲ ਕੁਮਾਰ ਅਤੇ ਮਲਕੀਤ ਸਿੰਘ ਕੈਂਪਸ ਮੈਨੇਜਰ ਸਮੇਤ ਸਮੂਹ ਸਟਾਫ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *