ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਵਿਸ਼ੇਸ਼ ਕੈਂਪ–ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਯੋਗ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

Spread the love
ਫ਼ਰੀਦਕੋਟ, 13 ਅਗਸਤ(ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13 ਅਗਸਤ 2026 ਨੂੰ ਕਰ ਦਿੱਤੀ ਗਈ ਹੈ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ ਮਿਤੀ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਕਰਨ ਲਈ ਵੋਟਰਾਂ ਦੀ ਸਹੂਲਤ ਵਾਸਤੇ ਮਿਤੀ 16 ਅਗਸਤ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਜਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ।ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6A ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਕੋਲ ਹਾਰਡ ਕਾਪੀ ਵਿੱਚ ਫਾਰਮ ਨੰਬਰ 6 ਅਤੇ 8 ਉਪਲਬਧ ਰਹਿਣਗੇ ਅਤੇ ਭਰੇ ਹੋਏ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡਰਾਫਟ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਤ ਫਾਰਮ ਰਾਹੀਂ ਦਾਅਵਾ ਜਾਂ ਇਤਰਾਜ਼ ਦਾਇਰ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸਹੀ ਅਤੇ ਪਾਰਦਰਸ਼ੀ ਤਿਆਰੀ ਲੋਕਤੰਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *