ਡਾਕਟਰ ਅੰਬੇਡਕਰ ਮਿਸ਼ਨ ਸੋਸਾਇਟੀ ਦੀ ਹੰਗਾਮੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਪ੍ਰਧਾਨਗੀ ਹੇਠ ਹੋਈ 

Spread the love

 ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਮਾਫੀ ਮੰਗਣ – ਬਲਬੀਰ ਭੱਟੀ

ਖੰਨਾ, 19 ਦਸੰਬਰ ( ਜੇ ਐਸ ਖੰਨਾ )  ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੀ ਇੱਕ ਹੰਗਾਮੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਸਥਾਨਕ ਅੰਬੇਡਕਰ ਭਵਨ ਵਿਖੇ ਹੋਈ। ਮੀਟਿੰਗ ਦੌਰਾਨ  ਸਾਰੇ ਮੈਂਬਰਾਂ ਨੇ  ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉਸ ਟਿੱਪਣੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਜੋ ਉਹਨਾਂ ਨੇ ਪਿਛਲੇ ਦਿਨੀ ਭਾਰਤ ਦੀ ਸੰਸਦ ਵਿੱਚ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਵਿਰੁੱਧ ਕੀਤੀ ਸੀ । ਮੈਂਬਰਾਂ ਨੇ ਆਖਿਆ ਕਿ ਅਮਿਤ ਸ਼ਾਹ  ਦੀ ਇਸ ਟਿੱਪਣੀ ਨਾਲ ਸਮੂਹ ਅੰਬੇਡਕਰੀ ਸਮਾਜ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ।ਸਾਡੇ ਐੱਸ ਸੀ ਅਤੇ ਬੀ ਸੀ ਸਮਾਜ ਲਈ ਡਾਕਟਰ ਅੰਬੇਡਕਰ ਸਾਹਿਬ ਭਗਵਾਨ ਹਨ ਜਿਨ੍ਹਾਂ ਨੇ ਸਾਡੇ  ਸਮਾਜ ਨੂੰ ਸੰਵਿਧਾਨ ਵਿੱਚ ਮੌਲਿਕ ਅਧਿਕਾਰ ਲੈ ਕੇ ਦਿੱਤੇ ਜਿਸ ਨਾਲ ਸਾਡਾ ਸਮੂਹ ਸਮਾਜ ਧਰਤੀ ਉੱਤੇ ਹੀ ਸਵਰਗ ਮਹਿਸੂਸ ਕਰ ਰਿਹਾ ਹੈ ਅਤੇ ਉੱਪਰ ਵਾਲਾ ਸਵਰਗ ਸਾਡੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹੀ ਮੁਬਾਰਕ ਹੋਵੇ। ਸਮੂਹ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਸ ਗਲਤ ਟਿੱਪਣੀ ਉੱਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੌਰਨ ਤੌਰ ਤੇ ਮਾਫੀ ਮੰਗਣੀ ਚਾਹੀਦੀ ਹੈ ਅਤੇ ਜੇਕਰ ਅਮਿਤ ਸ਼ਾਹ ਮਾਫੀ ਨਹੀਂ ਮੰਗਦੇ ਤਾਂ ਆਉਣ ਵਾਲੇ ਸਮੇਂ ਵਿੱਚ ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਇੱਕ ਵੱਡਾ ਸੰਘਰਸ਼ ਵਿੱਢੇਗੀ।

ਮੀਟਿੰਗ ਦੌਰਾਨ ਸੁਸਾਇਟੀ ਦੇ ਸਰਪ੍ਰਸਤ ਜਸਵੰਤ ਸਿੰਘ ਮਿੱਤਰ , ਜਨਰਲ ਸਕੱਤਰ ਬਲਵੀਰ ਸਿੰਘ ਭੱਟੀ , ਸੀਨੀ. ਮੀਤ ਪ੍ਰਧਾਨ ਪ੍ਰਿੰਸੀਪਲ ਤਾਰਾ ਸਿੰਘ ਅਤੇ ਪਾਲ ਸਿੰਘ ਕੈੜੇ , ਪ੍ਰੇਮ ਸਿੰਘ ਬੰਗੜ , ਗੁਰਨਾਮ ਸਿੰਘ ਸੁਪਰਡੈਂਟ , ਨਿਰਮਲ ਸਿੰਘ ਹੀਰ , ਹਰਜੀਤ ਸਿੰਘ ਬੂਲੇਪੁਰ ਆਦਿ ਮੈਂਬਰ ਹਾਜ਼ਰ ਸਨ ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *