ਡਾ.ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ 15 ਅਪ੍ਰੈਲ ਨੂੰ ਮਨਾਉਣ ਦਾ ਕੀਤਾ ਫੈਸਲਾ-ਬਲਵਿੰਦਰ ਬੰਬ

Spread the love

ਸ੍ਰੀ ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ) – ਐਸ.ਸੀ ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਅਤੇ ਬਲਾਕ ਮਾਛੀਵਾੜਾ ਸਾਹਿਬ ਦੀ ਮਹੀਨਾ ਵਾਰ  ਮੀਟਿੰਗ ਜ਼ਿਲਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਖੰਨਾ ਦੇ ਉਪ ਚੇਅਰਮੈਨ ਸੋਮਨਾਥ ਸਿੰਘ ਸਿਕੰਦਰਪੁਰ ਦੀ ਪ੍ਰਧਾਨਗੀ ਹੇਠ ਪਿੰਡ ਸਿਕੰਦਰਪੁਰ ਮਾਛੀਵਾੜਾ ਸਾਹਿਬ ਵਿਖੇ ਹੋਈ ਜਿਸ ਵਿੱਚ ਬਲਾਕ ਅਤੇ ਜ਼ਿਲ੍ਹੇ ਦੇ ਅਹੁਦੇਦਾਰ ਸਾਹਿਬਾਨਾਂ ਨੇ ਭਾਗ ਲਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ ਮੁੱਖ ਮਹਿਮਾਨ ਤੌਰ ਤੇ ਪਹੁੰਚੇ ਅਤੇ ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ 15 ਅਪ੍ਰੈਲ 2025 ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਐਸ.ਸੀ ਡਿਪਾਰਟਮੈਂਟ ਮਾਛੀਵਾੜਾ ਸਾਹਿਬ ਦੇ ਚੇਅਰਮੈਨ ਚਰਨਜੀਤ ਸਿੰਘ ਚਕਲੀ ਮੰਗਾ, ਉਪ ਚੇਅਰਮੈਨ ਮਾਸਟਰ ਪ੍ਰਕਾਸ਼ ਸਿੰਘ ਬੈਰਸ਼ਾਲਾ , ਚੇਅਰਮੈਨ ਪ੍ਰੀਤਮ ਸਿੰਘ ਮੰਡ ਖਾਨਪੁਰ, ਸਰਪੰਚ ਗੁਰਬਚਨ ਸਿੰਘ ਚਕਲੀ ਆਦਲ, ਉਪ ਚੇਅਰਮੈਨ ਵਿਕਰਮਜੀਤ ਸਿੰਘ  ਅਕਾਲਗੜ੍ਹ ,ਕੋਆਰਡੀਨੇਟਰ ਸਤਵਿੰਦਰ ਸਿੰਘ ਮੰਡ ਖਾਨਪੁਰ ,ਉਪ ਚੇਅਰਮੈਨ ਮਨਜੀਤ ਸਿੰਘ ਮੰਡੇਰ , ਉਪ ਚੇਅਰਮੈਨ ਹਰਵਿੰਦਰ ਸਿੰਘ ਬੈਰਸਲਾ ਕਲਾਂ , ਕੋਆਰਡੀਨੇਟਰ ਦੇਵ ਰਾਜ ਸਿੰਘ , ਕੋਆਰਡੀਨੇਟਰ ਅਵਤਾਰ ਸਿੰਘ ਰੁਪਾਲੋ, ਉਪ ਚੇਅਰਮੈਨ ਲੁਖਬੀਰ ਸਿੰਘ ਘਰਖਣਾ , ਉਪ ਚੇਅਰਮੈਨ ਸੁਖਦੇਵ ਸਿੰਘ ਸਾਬਕਾ ਸਰਪੰਚ ਜਲਨਪੁਰ ,ਸਾਬਕਾ ਸਰਪੰਚ ਅਮਰੀਕ ਸਿੰਘ ਤੋਂ ਇਲਾਵਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *