*ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਲਹਿਰਾਇਆ ਕੌਮੀ ਝੰਡਾ* *ਵਿਦਿਆਰਥੀਆਂ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗਾਇਆ ਰਾਸ਼ਟਰ ਗਾਣ*

Spread the love
ਨਵਾਂਸ਼ਹਿਰ, 15 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਆਜ਼ਾਦੀ ਦਿਵਸ ਦੇ ਮੌਕੇ ਹਿੱਸੇ ਵਜੋਂ ਅੱਜ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ. ਨੇ ਦਫਤਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਤੁਸ਼ਾਰ ਗੁਪਤਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਅਤੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੌਮੀ ਝੰਡੇ ਦੇ ਸਨਮਾਨ ਵਿੱਚ ਰਾਸ਼ਟਰੀ ਗਾਣ ਗਾਇਆ ਅਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਤਿਰੰਗਾ ਸਾਡੇ ਮਾਣ, ਸਨਮਾਨ ਅਤੇ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸਾਨੂੰ ਦੇਸ਼ ਦੀ ਤਰੱਕੀ ਅਤੇ ਸੇਵਾ ਲਈ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਸੇਵਾ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਇਆ ਜਾ ਸਕੇ। ਇਸ ਦੌਰਾਨ ਦਫਤਰ ਵਿੱਚ ਮਾਹੌਲ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *