ਡੀਏਵੀ ਕਾਲਜ, ਅਬੋਹਰ ਵਿਖੇ ‘ਖੇਲੋ ਇੰਡੀਆ ਯੂਥ ਕਨੈਕਟ ਪ੍ਰੋਗਰਾਮ’ ਤਹਿਤ ਹੋਵੇਗਾ ਵਿਸ਼ੇਸ਼ ਸਮਾਗਮ    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਕਰਨਗੇ ਸਿੱਧੀ ਗੱਲਬਾਤ    ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਜ਼ਿਲ੍ਹੇ ਭਰ ਦੇ ਵਿਦਿਅਕ ਅਦਾਰੇ ਲੈਣਗੇ ਹਿੱਸਾ

Spread the love
ਪੱਟੀ ਸਦੀਕ, 24 ਅਗਸਤ (ਪੱਤਰ ਪ੍ਰੇਰਕ)- ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਭਾਰਤ ਸਰਕਾਰ ਵੱਲੋਂ ‘ਖੇਲੋ ਇੰਡੀਆ ਅਭਿਆਨ’ ਤਹਿਤ ‘ਯੂਥ ਕਨੈਕਟ ਪ੍ਰੋਗਰਾਮ’ ਦਾ ਵਿਸ਼ੇਸ਼ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਆਉਣ ਵਾਲੀ 27 ਸਤੰਬਰ, 2026 ਨੂੰ ਸਵੇਰੇ 11:00 ਵਜੇ, ਦੇਸ਼ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰਿੰਦਰ ਮੋਦੀ ਦੇਸ਼ ਭਰ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਣਗੇ। ਇਸ ਅਹਿਮ ਪ੍ਰੋਗਰਾਮ ਦੀ ਮੇਜ਼ਬਾਨੀ ਲਈ ਇਲਾਕੇ ਦੇ ਪ੍ਰਮੁੱਖ ਅਦਾਰੇ ਡੀਏਵੀ ਕਾਲਜ, ਅਬੋਹਰ ਨੂੰ ਚੁਣਿਆ ਗਿਆ ਹੈ, ਜਿਸ ਨਾਲ ਕਾਲਜ ਅਤੇ ਇਲਾਕੇ ਭਰ ਵਿੱਚ ਮਾਣ ਦੀ ਲਹਿਰ ਹੈ। ਖੇਡਾਂ ਅਤੇ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਜਾਗਰੂਕਤਾ: ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ਬਾਰੇ ਜਾਗਰੂਕਤਾ ਵਧਾਉਣਾ ਹੈ। ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਔਨਲਾਈਨ ਮਾਧਿਅਮ ਰਾਹੀਂ ਪ੍ਰਧਾਨ ਮੰਤਰੀ ਨਾਲ ਜੁੜਨਗੇ ਅਤੇ ਉਨ੍ਹਾਂ ਨੂੰ ਆਪਣੇ ਸਵਾਲ ਪੁੱਛ ਕੇ ਮਾਰਗਦਰਸ਼ਨ ਪ੍ਰਾਪਤ ਕਰਨਗੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡੀਏਵੀ ਕਾਲਜ ਨੂੰ ਇਸ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਲਈ ਚੁਣਿਆ ਜਾਣਾ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਾਉਣ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਪਣੀ ਪੂਰੀ ਵਚਨਬੱਧਤਾ ਦੁਹਰਾਈ ਅਤੇ ਇਸ ਮੌਕੇ ਐਨ.ਐਸ.ਐਸ. ਇੰਚਾਰਜ ਸ਼੍ਰੀ ਸੰਜੀਵ ਕੁਮਾਰ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *