ਡੀਐਮਸੀ ਲੁਧਿਆਣਾ ਵੱਲੋਂ ਲਗਾਏ ਮੁਫ਼ਤ ਅੱਖਾਂ ਦੇ ਕੈਂਪ ’ਚ 152 ਮਰੀਜ਼ਾਂ ਦੀ ਜਾਂਚ 23 ਮਰੀਜ਼ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣੇ, ਦਵਾਈਆਂ, ਇਲਾਜ, ਰਹਿਣ ਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ

Spread the love
ਜਗਰਾਓਂ 14 ਸਤੰਬਰ (ਜਸਵਿੰਦਰ ਸਿੰਘ ਡਾਂਗੀਆ): ਸਥਾਨਕ ਗੁਰਦੁਆਰਾ ਦਸ਼ਮੇਸ਼ ਨਗਰ, ਕੱਚਾ ਮਲਕ ਰੋਡ ਵਿਖੇ ਅੱਜ ਸੋਮਵਾਰ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ੇਸ਼ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਵੇਰ ਤੋਂ ਹੀ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਮਰੀਜ਼ ਜਾਂਚ ਕਰਵਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ।ਕੈਂਪ ਦੌਰਾਨ ਕੁੱਲ 152 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 23 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਵਿੱਚੋਂ ਕਰੀਬ 10 ਮਰੀਜ਼ਾਂ ਦੇ ਆਪਰੇਸ਼ਨ ਮੰਗਲਵਾਰ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਕੀਤੇ ਜਾਣਗੇ, ਜਦਕਿ ਬਾਕੀ 13 ਮਰੀਜ਼ਾਂ ਦੇ ਆਪਰੇਸ਼ਨ ਅਗਲੇ ਮੰਗਲਵਾਰ ਕੀਤੇ ਜਾਣਗੇ। ਡੀਐਮਸੀ ਹਸਪਤਾਲ ਲੁਧਿਆਣਾ ਦੇ ਅੱਖਾਂ ਦੇ ਵਿਭਾਗ ਦੀ ਮੁਖੀ ਡਾ. ਗੁਰਵਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਡਾਕਟਰਾਂ ਨੇ ਦੱਸਿਆ ਕਿ ਕੈਂਪ ਵਿੱਚ ਆਪਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਨੂੰ ਦਵਾਈਆਂ ਅਤੇ ਚਿੱਟੇ ਮੋਤੀਏ ਦੇ ਆਪਰੇਸ਼ਨ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਰੀਜ਼ਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਚਾਹ-ਪਾਣੀ ਅਤੇ ਰੋਟੀ ਆਦਿ ਦਾ ਪ੍ਰਬੰਧ ਗੁਰਦੁਆਰਾ ਦਸ਼ਮੇਸ਼ ਨਗਰ ਕੱਚਾ ਮਲਕ ਰੋਡ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਡੀਐਮਸੀ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਗੁਰਦੁਆਰਾ ਦਸ਼ਮੇਸ਼ ਨਗਰ ਦੀ ਪ੍ਰਬੰਧਕ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉੱਥੇ ਹੀ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਡਾਕਟਰ ਸਾਹਿਬਾਨ ਅਤੇ ਟੀਮ ਦੇ ਮੈਂਬਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *