ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਧਾਰਮਿਕ ਸਮਾਗਮ, ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਦਾਨ-ਪੁੰਨ, ਸੇਵਾ ਤੇ ਨਾਮ ਸਿਮਰਨ ਹੀ ਮਨੁੱਖੀ ਜੀਵਨ ਦੀ ਅਸਲ ਕਮਾਈ : ਬਾਬਾ ਅਮਰੀਕ ਸਿੰਘ

Spread the love
ਫੱਤੂਢੀਂਗਾ 17 ਅਗਸਤ ਅਮਨਦੀਪ ਕੌਰ =ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਹੋਈ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਾਮਲ ਹੋ ਕੇ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਪ੍ਰਗਟ ਕੀਤੀ।ਅਰਦਾਸ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖ ਆਪਣੀ ਸਾਰੀ ਉਮਰ ਧਨ-ਦੌਲਤ ਇਕੱਠੀ ਕਰਨ ਦੀ ਦੌੜ ਵਿੱਚ ਲੱਗਾ ਰਹਿੰਦਾ ਹੈ, ਪਰ ਜੀਵਨ ਦਾ ਅੰਤਿਮ ਸਮਾਂ ਆਉਣ ’ਤੇ ਨਾ ਤਾਂ ਇਕੱਠਾ ਕੀਤਾ ਧਨ ਉਸ ਦੇ ਨਾਲ ਜਾਂਦਾ ਹੈ ਅਤੇ ਨਾ ਹੀ ਕਈ ਵਾਰ ਉਸ ਨੂੰ ਆਪਣੀ ਕਮਾਈ ਦਾ ਲਾਭ ਉਠਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜਿਉਂਦੇ ਜੀ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ, ਦਾਨ-ਪੁੰਨ, ਸੇਵਾ ਅਤੇ ਨਾਮ ਸਿਮਰਨ ਲਈ ਸਮਾਂ ਤੇ ਸਾਧਨ ਜ਼ਰੂਰ ਲਗਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਬਹੁਤ ਕੀਮਤੀ ਹੈ ਅਤੇ ਇਸ ਦਾ ਅਸਲ ਮਨੋਰਥ ਕੇਵਲ ਧਨ ਇਕੱਠਾ ਕਰਨਾ ਨਹੀਂ, ਸਗੋਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸੇਵਾ, ਸਿਮਰਨ ਅਤੇ ਪਰਉਪਕਾਰ ਰਾਹੀਂ ਜੀਵਨ ਨੂੰ ਸਫਲ ਬਣਾਉਣਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੁੜਨ ਅਤੇ ਆਪਣਾ ਜੀਵਨ ਸਾਫ਼-ਸੁਥਰੇ ਤੇ ਸੇਵਾ ਭਾਵਨਾ ਵਾਲੇ ਢੰਗ ਨਾਲ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ।ਸਮਾਗਮ ਦੌਰਾਨ ਭਾਈ ਤਰਲੋਚਨ ਸਿੰਘ ਜੱਬੋਵਾਲ ਦੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਉਪਰੰਤ ਭਾਈ ਸੀਤਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਬਾਣੀ ਕੀਰਤਨ ਦੌਰਾਨ ਸੰਗਤ ਨੇ ਇਕਾਗਰਚਿੱਤ ਹੋ ਕੇ ਗੁਰੂ ਜਸ ਸਰਵਣ ਕੀਤਾ ਅਤੇ ਡੇਰੇ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੀਆਂ ਰੂਹਾਨੀ ਧੁਨਾਂ ਨਾਲ ਗੂੰਜ ਉੱਠਿਆ।ਇਸ ਮੌਕੇ ਸਵੇਰ ਤੋਂ ਹੀ ਸੰਗਤ ਲਈ ਚਾਹ-ਪਕੌੜਿਆਂ ਦਾ ਲੰਗਰ ਅਤੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਸੰਗਤ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਸੰਗਰਾਂਦ ਦੇ ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *