ਕੁਰਾਲੀ, 4 ਸਤੰਬਰ (ਜਗਦੇਵ ਸਿੰਘ ) -ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ ਉਪਰੰਤ ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਦੌਰਾਨ ਬਾਬਾ ਮਹਿੰਦਰ ਸਿੰਘ ਭੜੀ, ਭਾਈ ਹਰਜੀਤ ਸਿੰਘ ਹਰਮਨ ਬਲਾਕ ਮਾਜਰੀ, ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ,ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ,ਅਜਮੇਰ ਸਿੰਘ ਖੇੜਾ,ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਲੋਕ ਹਿੱਤ ਮਿਸ਼ਨ ਦੇ ਆਗੂ ਗੁਰਮੀਤ ਸਿੰਘ ਸਾਂਟੂ, ਰਵਿੰਦਰ ਸਿੰਘ ਬਜੀਦਪੁਰ, , ਬਸਪਾ ਆਗੂ ਰਜਿੰਦਰ ਸਿੰਘ ਰਾਜਾ, ਸਿੱਖ ਆਗੂ ਸਵਰਨ ਸਿੰਘ ਢੰਗਰਾਲੀ, ਨਰਿੰਦਰ ਸਿੰਘ ਹਰਨੌਲੀ,. ਭਗਤ ਸਿੰਘ ਭਗਤਮਾਜਰਾ, ਸਮੇਤ ਹੋਰ ਵੱਖ ਵੱਖ ਸਖ਼ਸ਼ੀਅਤਾਂ ਨੇ ਭਾਈ ਸੰਤੋਖ ਸਿੰਘ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਦਿਆਂ ਉਨ੍ਹਾਂ ਦੇ ਸੁਭਾਅ, ਕਾਰ ਸੇਵਾ ਅਤੇ ਸਿੱਖ ਸੰਘਰਸ਼ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਇਨ੍ਹਾਂ ਆਗੂਆਂ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਵਾਂ ਤੋਂ ਸੰਤੋਖ ਸਿੰਘ ਦੀ ਯਾਦ ‘ਚ ਪਿੰਡ ‘ਚ ਲਾਇਬਰੇਰੀ ਸਥਾਪਿਤ ਕਰਨ ਦੀ ਮੰਗ ਕੀਤੀ। ਇੰਟਰਨੈਸ਼ਨ ਢਾਡੀ ਤੇ ਭਾਈ ਸੰਤੋਖ ਸਿੰਘ ਦੇ ਭਰਾ ਗਿ. ਮਲਕੀਤ ਸਿੰਘ ਪਪਰਾਲੀ ਨੇ ਪੁੱਜੀਆਂ ਸਖ਼ਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।