ਤਪਦਿਕ ਦੇ ਖ਼ਾਤਮੇ ਸਬੰਧੀ ਸਿਹਤ ਬਲਾਕ ਤਪਾ ਅਧੀਨ 100 ਦਿਨਾਂ ਦੀ ਮੁਹਿੰਮ ਜਾਰੀ

Spread the love

ਟੀ.ਬੀ. ਮਰੀਜ਼ ਲੱਭਣ ਲਈ ਆਸ਼ਾ ਨੂੰ ਦਿੱਤੀ ਟ੍ਰੇਨਿੰਗ 

ਬਰਨਾਲਾ, 18 ਦਸੰਬਰ (ਬਲਵਿੰਦਰ ਆਜ਼ਾਦ):- ਸਿਵਲ ਸਰਜਨ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਰਾਸ਼ਟਰੀ ਤਪਦਿਕ ਖ਼ਾਤਮਾ ਸਬੰਧੀ 100 ਦਿਨਾਂ ਦੀ ਮੁਹਿੰਮ ਜਾਰੀ ਹੈ। ਇਸ ਦੌਰਾਨ ਅੱਜ ਐਸ.ਡੀ.ਐਚ. ਤਪਾ ਵਿਖੇ ਟੀ.ਬੀ. ਦੇ ਐਕਟਿਵ ਮਰੀਜ਼ ਲੱਭਣ ਲਈ ਸਮੂਹ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਨੇ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ (ਛੂਤ) ਦੀ ਬਿਮਾਰੀ ਹੈ , ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਪੂਰਾ ਇਲਾਜ ਕਰਵਾਇਆ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ। ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਲਈ ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਟੀ.ਬੀ ਦੇ ਖਾਤਮੇ ਲਈ ਚਲਾਈ ਜਾ ਰਹੀ 100 ਦਿਨਾਂ ਦੀ ਮੁਹਿੰਮ ਵਿੱਚ ਜਿੱਥੇ ਲੋਕਾਂ ਨੂੰ ਤਪਦਿਕ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ ਜਾਵੇਗਾ ਉੱਥੇ ਹੀ ਤਪਦਿਕ ਦੀ ਸਕਰੀਨਿੰਗ, ਜਾਂਚ ਜਿਸ ਵਿੱਚ ਬਲਗਮ ਟੈਸਟ,  ਐਕਸਰੇ ਅਤੇ ਨਾਟ ਟੈਸ਼ਟ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਹਰੇਕ ਮਰੀਜ਼ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ

ਟੀ. ਬੀ. ਦਾ ਸੰਪੂਰਨ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਮਾਲੀ ਸਹਾਇਤਾ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਸਕੂਲਾਂ, ਕਾਲਜਾਂ, ਅਤੇ ਸਲੱਮ ਏਰੀਏ ਵਿੱਚ ਵੀ ਜਾਗਰੂਕਤਾ ਮੁਹਿੰਮ ਨੂੰ ਲੈ ਕੇ ਜਾਇਆ ਜਾਵੇਗਾ। ਇਸ ਮੌਕੇ ਐਸ.ਆਈ. ਰਣਜੀਵ ਕੁਮਾਰ. ਐਸ.ਟੀ.ਐਸ. ਪ੍ਰਦੀਪ ਕੁਮਾਰ, ਐਮ.ਪੀ.ਐਚ. ਡਬਲਿਊ ਬੂਟਾ ਸਿੰਘ ਆਦਿ ਹਾਜ਼ਰ ਸਨ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *