ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੋਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਬੀ ਜੇ ਪੀ ਆਗੂ ਰਮੇਸ਼ ਕੰਬੋਜ

Spread the love
ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ) ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਰਹਿਮੇ ਸ਼ਾਹ ਬੋਦਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਮੇਸ਼ ਕੰਬੋਜ ਸੋਨੂੰ, ਸਰਪੰਚ ਮੰਡੀ ਪੰਜੇ ਕੇ ਉਤਾੜ ਅਤੇ ਸੀਨੀਅਰ ਭਾਜਪਾ ਆਗੂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਨੌਜਵਾਨ ਵਿਕਸਿਤ ਹੋਣਗੇ ਤਾਂ ਹੀ ਸਾਡਾ ਸਮਾਜ ਸੂਬਾ ਅਤੇ ਦੇਸ਼ ਵਿਕਸਿਤ ਹੋਵੇਗਾ. ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਜੇਕਰ ਕੋਈ ਨੌਜਵਾਨ ਗਲਤ ਹੱਥਾਂ ਵਿੱਚ ਚੜ ਕੇ ਨਸ਼ੇ ਦਾ ਆਦੀ ਹੋ ਗਿਆ ਤੇ ਉਹ ਨਸ਼ਾ ਛੱਡਣਾ ਚਾਹੁੰਦਾ ਉਹਦੀ ਹਰ ਪੱਖ ਤੋਂ ਮਦਦ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਸੈਂਟਰ ਵਿੱਚ ਦਾਖਲ ਕਰਵਾਉਣ ਤੱਕ ਦਾ ਸਾਰਾ ਖਰਚਾ ਇਲਾਕੇ ਦੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਕ੍ਰਿਕਟ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ₹11,000 ਦੀ ਨਗਦ ਰਾਸ਼ੀ ਭੇਟ ਕੀਤੀ। ਇਸ ਮੌਕੇ ਗ੍ਰਾਮ ਪੰਚਾਇਤ ਰਹਿਮ ਸ਼ਾਹ ਬੋਦਲਾ ਦੇ ਨੁਮਾਇੰਦਿਆਂ ਸਮੇਤ ਇਲਾਕੇ ਭਰ ਤੋਂ ਵੱਡੇ ਪੱਧਰ ਤੇ ਨੌਜਵਾਨ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *