ਤੇਜ਼ ਰਫ਼ਤਾਰ ਟਿੱਪਰ ਡਿਵਾਈਡਰ ਨਾਲ ਟਕਰਾਇਆ, ਵੱਡਾ ਹਾਦਸਾ ਹੋਣ ਤੋਂ ਟਲਿਆ

Spread the love
ਸ਼੍ਰੀ ਕੀਰਤਪੁਰ ਸਾਹਿਬ, 22 ਜੁਲਾਈ ,(ਮਨਦੀਪ)=ਰੋਪੜ ਤੋਂ ਕੀਰਤਪੁਰ ਸਾਹਿਬ ਵੱਲ ਆਉਂਦੇ ਰਾਸ਼ਟਰੀ ਮਾਰਗ ‘ਤੇ ਅੱਜ ਤੜਕੇ ਇੱਕ ਤੇਜ਼ ਰਫ਼ਤਾਰ ਟਿੱਪਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਜਾ ਟਕਰਾਇਆ, ਜਿਸ ਕਾਰਨ ਟਿੱਪਰ ਨੂੰ ਨੁਕਸਾਨ ਪਹੁੰਚਿਆ।ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਚਾਲਕ ਵੀ ਸੁਰੱਖਿਅਤ ਬਚ ਗਿਆ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ, ਪਰ ਬਾਅਦ ਵਿੱਚ ਟਿੱਪਰ ਨੂੰ ਹਟਾ ਕੇ ਟ੍ਰੈਫਿਕ ਮੁੜ ਸੁਚਾਰੂ ਕਰ ਦਿੱਤਾ ਗਿਆ।ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਮਾਰਗ ‘ਤੇ ਅਕਸਰ ਤੇਜ਼ ਰਫ਼ਤਾਰ ਨਾਲ ਦੌੜਦੇ ਭਾਰੀ ਵਾਹਨ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
  • Related Posts

    ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਦਿੱਤਾ ਰੋਸ ਧਰਨਾ ।

    Spread the love

    Spread the love ਭਾਦਸੋਂ,22 ਜੁਲਾਈ (ਜਗਜੀਤ ਸਿੰਘ ਕੈਂਥ) :- ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ ਅੱਜ ਸਬ ਡਵੀਜ਼ਨ ਭਾਦਸੋਂ ਦੇ ਮੁਲਾਜ਼ਮ,ਸਬ ਡਵੀਜ਼ਨ ਸਮਸਪੁਰ ਸਬ ਡਵੀਜ਼ਨ ਅਮਲੋਹ, ਸਬ ਡਵੀਜ਼ਨ…

    ਬਰਸਾਤ ਦਾ ਮੌਸਮ ਸਿਰ ਪਰ ਚੌਏ ਚ ਫਸੀ ਜੰਗਲੀ ਬੂਟੀ ਦੀ ਨਹੀ ਹੋਈ ਸਫਾਈ -ਧਰਮਸੋਤ

    Spread the love

    Spread the love ਭਾਦਸੋਂ, 22 ਜੁਲਾਈ ( ਜਗਜੀਤ ਸਿੰਘ ਕੈਂਥ ) ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੇ ਬੀਤੇ ਦਿਨੀ ਭਾਦਸੋਂ ਸਰਹੰਦ ਚੋਅ ਵਿਖੇ ਦੌਰਾ ਕੀਤਾ ਅਤੇ…

    Leave a Reply

    Your email address will not be published. Required fields are marked *