ਦੀਨੇਵਾਲ ਵਿਖੇ ਸਵਰਗਵਾਸੀ ਦਾਰਾ ਸਿੰਘ ਜੀ ਦੀ ਅੰਤਿਮ ਅਰਦਾਸ ’ਚ ਸਿੱਕੀ ਨੇ ਕੀਤੀ ਸ਼ਿਰਕਤ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Spread the love
ਤਰਨ ਤਾਰਨ  13 ਸਤੰਬਰ ( ਸਤਵਿੰਦਰ ਸਿੰਘ ਬੁੱਗਾ ) =ਪਿੰਡ  ਦੀਨੇਵਾਲ ਵਿਖੇ ਸਵਰਗਵਾਸੀ ਸਰਦਾਰ ਦਾਰਾ ਸਿੰਘ ਜੀ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਮੌਕੇ ਖਡੂਰ ਸਾਹਿਬ ਹਲਕੇ ਦੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਨੇ ਸ਼ਿਰਕਤ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਸ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਕਿਸੇ ਆਪਣੇ ਦੇ ਸਦੀਵੀ ਵਿਛੋੜੇ ਦਾ ਦੁੱਖ ਅਸਹਿ ਹੁੰਦਾ ਹੈ ਅਤੇ ਇਸ ਘਾਟੇ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਸਵਰਗਵਾਸੀ ਦਾਰਾ ਸਿੰਘ ਜੀ ਦਾ ਵਿਛੋੜਾ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੇ ਸਨੇਹੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਮੁੱਚਾ ਸਮਾਜ ਪਰਿਵਾਰ ਦੇ ਨਾਲ ਖੜ੍ਹਾ ਹੈ।ਇਸ ਮੌਕੇ ਸ. ਰਮਨਜੀਤ ਸਿੰਘ ਸਿੱਕੀ ਨੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਜੀਵਨ ਦੀ ਅਸਲੀਅਤ ਨੂੰ ਸਮਝਣ ਅਤੇ ਅਕਾਲ ਪੁਰਖ ਦੇ ਭਾਣੇ ਨੂੰ ਸਿਰ ਮੱਥੇ ਪ੍ਰਵਾਨ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਪਰਿਵਾਰ ਨੂੰ ਹੌਸਲਾ ਦਿੰਦਿਆਂ ਸਵਰਗਵਾਸੀ ਦਾਰਾ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਪਤਵੰਤੇ, ਰਿਸ਼ਤੇਦਾਰ, ਸਾਕ-ਸਬੰਧੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਾਰਿਆਂ ਨੇ ਸਵਰਗਵਾਸੀ ਦਾਰਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *