ਦੇਸ਼ ਦੇ ਨੌਜਵਾਨਾਂ ਅਤੇ Gen Z ਦੀ ਇੱਕਜੁੱਟਤਾ ਅੱਗੇ ਝੁਕੀ ਕੇਂਦਰ ਸਰਕਾਰ,  ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਨੌਜਵਾਨ ਸ਼ਕਤੀ ਦੀ ਵੱਡੀ ਜਿੱਤ: ਪ੍ਰਭਬੀਰ ਬਰਾੜ

Spread the love
ਚੰਡੀਗੜ੍ਹ,ਅੰਮ੍ਰਿਤਸਰ 25 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  )=ਪਨਸਪ ਦੇ ਚੇਅਰਮੈਨ ਪ੍ਰਭਬੀਰ ਬਰਾੜ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦੇਸ਼ ਦੇ ਕਰੋੜਾਂ ਨੌਜਵਾਨਾਂ ਅਤੇ ‘Gen Z’ (ਨਵੀਂ ਪੀੜ੍ਹੀ) ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ।ਪ੍ਰੈਸ ਬਿਆਨ ਜ਼ਾਰੀ ਕਰਦਿਆਂ ਪ੍ਰਭਬੀਰ ਬਰਾੜ ਨੇ ਕਿਹਾ ਕਿ ਇਹ ਮਹਿਜ਼ ਇੱਕ ਕੇਂਦਰੀ ਮੰਤਰੀ ਦਾ ਅਸਤੀਫ਼ਾ ਨਹੀਂ ਹੈ, ਸਗੋਂ ਇਹ ਦੇਸ਼ ਦੇ ਉਨ੍ਹਾਂ ਲੱਖਾਂ-ਕਰੋੜਾਂ ਹੋਣਹਾਰ ਨੌਜਵਾਨਾਂ ਦੇ ਸੰਘਰਸ਼ ਦੀ ਜਿੱਤ ਦਾ ਪ੍ਰਤੀਕ ਹੈ, ਜਿਨ੍ਹਾਂ ਦੇ ਭਵਿੱਖ ਨਾਲ ਪੇਪਰ ਲੀਕ ਵਰਗੀਆਂ ਘਟਨਾਵਾਂ ਰਾਹੀਂ ਖਿਲਵਾੜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਅਤੇ ਪੇਪਰ ਲੀਕ ਦੇ ਮੁੱਦਿਆਂ ਤੋਂ ਪ੍ਰੇਸ਼ਾਨ ਹੋ ਕੇ ਕਈ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਨਸਿਕ ਪੀੜਾ ਵਿੱਚੋਂ ਲੰਘਣਾ ਪਿਆ। ਪਰ ਅੱਜ Gen Z ਅਤੇ ਦੇਸ਼ ਦੇ ਨੌਜਵਾਨਾਂ ਨੇ ਆਪਣੀ ਆਵਾਜ਼ ਬੁਲੰਦ ਕਰਕੇ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ।ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਕੇਂਦਰ ਸਰਕਾਰ ਨੂੰ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੀ ਰਾਜਨੀਤੀ ਤੋਂ ਬਾਜ਼ ਆਉਣਾ ਚਾਹੀਦਾ ਹੈ। ਅੱਜ ਦੇਸ਼ ਦਾ ਯੂਥ ਜਾਗਰੂਕ ਹੋ ਚੁੱਕਾ ਹੈ। ਜੇਕਰ ਸਰਕਾਰਾਂ ਨੇ ਨੌਜਵਾਨਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।ਪ੍ਰਭਬੀਰ ਬਰਾੜ ਨੇ ਇਸ ਇਤਿਹਾਸਕ ਮੋੜ ‘ਤੇ ਦੇਸ਼ ਦੇ ਸਮੁੱਚੇ ਨੌਜਵਾਨਾਂ, ਵਿਦਿਆਰਥੀਆਂ, Gen Z ਸਾਥੀਆਂ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਅਤੇ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ, ਅਤੇ ਸੱਚ ਦੀ ਲੜਾਈ ਵਿੱਚ ਹਮੇਸ਼ਾ ਲੋਕਾਂ ਦੀ ਹੀ ਜਿੱਤ ਹੁੰਦੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *