ਧੂਰੀ ਲਾਠੀਚਾਰਜ ਦੇ ਵਿਰੋਧ ‘ਚ ਸਫਾਈ ਸੇਵਕਾਂ ਵੱਲੋਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ      ਸਮਰਾਲਾ ‘ਚ ਸਫਾਈ ਸੇਵਕ ਯੂਨੀਅਨ ਨੇ ਧੂਰੀ ਲਾਠੀਚਾਰਜ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ, ਮੰਗਾਂ ਨਾ ਮੰਨਣ ‘ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

Spread the love
ਸਮਰਾਲਾ, 20 ਜੁਲਾਈ (ਮੁਕੇਸ਼ ਵਰਮਾ): ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 12 ਦਿਨਾਂ ਤੋਂ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਸਮਰਾਲਾ ਇਕਾਈ ਵੱਲੋਂ ਧੂਰੀ ਵਿੱਚ ਸਫਾਈ ਸੇਵਕਾਂ ਅਤੇ ਮਿਊਂਸਪਲ ਕਾਮਿਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਗਿਆ।ਯੂਨੀਅਨ ਦੇ ਪ੍ਰਧਾਨ ਮੰਗਤ ਰਾਏ ਮੰਗਾ ਦੀ ਅਗਵਾਈ ਹੇਠ ਕਾਰਜ ਸਾਧਕ ਅਫਸਰ ਅਮਨਦੀਪ ਸਿੰਘ ਰਾਹੀਂ ਭੇਜੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਸਫਾਈ ਸੇਵਕ ਅਤੇ ਠੇਕੇ ‘ਤੇ ਕੰਮ ਕਰ ਰਹੇ ਮਿਊਂਸਪਲ ਕਾਮੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਯੂਨੀਅਨ ਨੇ ਯਾਦ ਦਿਵਾਇਆ ਕਿ ਪਹਿਲਾਂ ਵੀ ਸਰਕਾਰ ਦੇ ਭਰੋਸੇ ‘ਤੇ ਹੜਤਾਲ ਵਾਪਸ ਲਈ ਗਈ ਸੀ, ਪਰ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਹੋਇਆ। ਮੰਗ ਪੱਤਰ ਵਿੱਚ ਧੂਰੀ ਵਿਖੇ ਸ਼ਾਂਤਮਈ ਧਰਨੇ ਦੌਰਾਨ ਸਫਾਈ ਸੇਵਕਾਂ ਅਤੇ ਮਿਊਂਸਪਲ ਕਾਮਿਆਂ ‘ਤੇ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਸਾਰੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੱਡੇ ਅਤੇ ਤਿੱਖੇ ਪੱਧਰ ‘ਤੇ ਲਿਆਂਦਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਚਰਨਜੀਤ ਸਿੰਘ ਸੋਨੂੰ, ਰਘਵੀਰ ਲਾਲ ਚੇਅਰਮੈਨ, ਗੁਰਪ੍ਰੀਤ ਸਿੰਘ, ਕੁਲਦੀਪ ਚੰਦ, ਕਮਲਜੀਤ ਸਿੰਘ, ਮਨਦੀਪ ਸਿੰਘ, ਬਿੰਦਰ ਕੁਮਾਰ (ਸੁਪਰਵਾਈਜ਼ਰ), ਮਾ. ਸੁਰਿੰਦਰ ਸਿੰਘ, ਸਤਵੀਰ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਅਤੇ ਮਹਿਲਾ ਮਜ਼ਦੂਰ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *