ਨਗਰ ਕੌਂਸਲ ਦੇ ਵੇਹੜੇ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਨੇ ਲਹਿਰਾਇਆ ਰਾਸ਼ਟਰੀ ਝੰਡਾ।   

Spread the love
ਤਪਾ ਮੰਡੀ 16 ਅਗਸਤ (ਗੋਲਡੀ ਵਿਆਸ) ਸਥਾਨਕ ਨਗਰ ਕੌਂਸਲ ਦੇ ਵੇਹੜੇ ਵਿੱਚ ਆਜ਼ਾਦੀ ਦਿਹਾੜਾ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਕਾਰਜ ਸਾਧਕ ਅਫਸਰ, ਕੌਂਸਲਰ ਅਤੇ ਸ਼ਹਿਰ ਨਿਵਾਸੀਆਂ ਨੇ ਭਾਗ ਲਿਆ ।ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਬਲਜੀਤ ਸਿੰਘ ਬਾਸੀ ਵੱਲੋਂ ਕੀਤੀ ਗਈ ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲ ਦੀ ਵਿਦਿਆਰਥਣਾ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਆਜ਼ਾਦੀ ਦਿਹਾੜੇ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਸੁੰਦਰ ਰੱਖਣ ਤੋਂ ਵਿਕਾਸ ਦੀ ਜਿੰਮੇਵਾਰੀ ਨਗਰ ਕੌਂਸਲ ਦੀ ਹੈ ਇਸ ਲਈ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਦਾ ਸਾਥ ਦੇਣਾ ਜਰੂਰੀ ਹੈ ਤਾਂ ਜੋ ਸ਼ਹਿਰ ਸਾਫ ਸੁਥਰਾ ਰਹਿ ਸਕੇ। ਇਸ ਮੌਕੇ ਨਗਰ ਕੌਂਸਲ ਵੱਲੋਂ ਕੌਂਸਲਰ ਪੁਲਿਸ ਨੂੰ ਟੁਕੜੀ ਅਤੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਕੀਤੀ ਗਈ । ਇਸ ਮੌਕੇ ਮੀਤ ਪ੍ਰਧਾਨ ਮਨੀਸ਼ ਕੁਮਾਰ ਗਰਗ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ,ਸੁਨੀਤਾ ਰਾਣੀ, ਮੇਲਾ ਕਾਲੀਆ, ਗੁਰਦੀਪ ਸਿੰਘ ਬਰਾੜ, ਸ਼ਿਵਮ ਕੁਮਾਰ,ਤਾਰੀ ਸਿੰਘ,ਰਣਜੀਤ ਸਿੰਘ ਲਾਡੀ ,ਵਿਨੋਦ ਕਾਲਾ , ਹੈਪੀ ਸਿੰਘ, ਜੋਨੀ ਕੁਮਾਰ ,ਧਰਮਪਾਲ ਸ਼ਰਮਾ ,ਮੋਹਿਤ ਸਿੰਗਲਾ, ਸਿਟੀ ਇੰਚਾਰਜ ਕੁਲਵੰਤ ਸਿੰਘ, ਗੁਰਪਿਆਰ ਸਿੰਘ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *