ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ

Spread the love

 ਮਾਲੇਰਕੋਟਲਾ 9 ਦਸੰਬਰ  (ਬੋਪਾਰਾਏ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਰਿਟਰਨਿੰਗ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜਦਗੀ ਭਰਨ ਲਈ ਪਹਿਲੇ ਦਿਨ ਕੋਈ ਵੀ ਉਮੀਦਵਾਰ ਨੇ ਫਾਰਮ ਨਹੀਂ ਜਮਾ ਕਰਵਾਏ।

                        ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ 2024 (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ।

 ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ ਨੰ.20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲਬੱਧ ਕਰਵਾਇਆ ਗਿਆ ਹੈ।

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *