ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੋਟ ਖਾਲਸਾ ਵਿੱਚ 5 ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਵੱਡੀ ਕਾਰਵਾਈ ਪਸ਼ੂ ਜ਼ਬਤ ਕਰਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਭੇਜੇ

Spread the love
ਅੰਮ੍ਰਿਤਸਰ, 11 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ )ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ। ਇਹ ਕਾਰਵਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਗਰ ਨਿਗਮ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਨੂੰ ਹਟਾਉਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤੀ ਗਈ।ਕਾਰਵਾਈ ਦੌਰਾਨ ਇਨਫੋਰਸਮੈਂਟ ਟੀਮ ਵੱਲੋਂ ਗੈਰ-ਅਧਿਕਾਰਤ ਡੇਅਰੀਆਂ ਵਿੱਚੋਂ ਪਸ਼ੂ ਸਫਲਤਾਪੂਰਵਕ ਜ਼ਬਤ ਕੀਤੇ ਗਏ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਤਬਦੀਲ ਕਰ ਦਿੱਤਾ ਗਿਆ।ਇਹ ਕਾਰਵਾਈ ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਰਮਾ, ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਸ੍ਰੀ ਅੰਗਦ ਸਿੰਘ ਅਤੇ ਚੀਫ਼ ਸੈਨੇਟਰੀ ਅਫ਼ਸਰ ਸ੍ਰੀ ਜੇ.ਪੀ. ਬੱਬਰ ਦੀ ਨਿਗਰਾਨੀ ਹੇਠ ਕੀਤੀ ਗਈ। ਇਨਫੋਰਸਮੈਂਟ ਟੀਮ ਵਿੱਚ  ਸ੍ਰੀ ਸਰਬਜੀਤ ਸਿੰਘ, ਸ੍ਰੀ ਅਨਿਲ ਡੋਗਰਾ,  ਸ੍ਰੀ ਬ੍ਰਹਮ ਦਾਸ, ਸ੍ਰੀ ਰਵਿੰਦਰ ਕੁਮਾਰ, ਸ੍ਰੀ ਅਸ਼ੋਕ ਕੁਮਾਰ ਅਤੇ ਸ੍ਰੀ ਸ਼ਾਮ ਸਿੰਘ ਸ਼ਾਮਲ ਸਨ। ਪੁਲਿਸ ਟੀਮ ਵੱਲੋਂ ਵੀ ਮੌਕੇ ’ਤੇ ਪੂਰਾ ਸਹਿਯੋਗ ਦਿੱਤਾ ਗਿਆ, ਜਿਸ ਸਦਕਾ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਕਾਰਨ ਸਫਾਈ-ਸਵੱਛਤਾ, ਵਾਤਾਵਰਣ ਅਤੇ ਜਨਤਕ ਸਿਹਤ ਸਬੰਧੀ ਗੰਭੀਰ ਚਿੰਤਾਵਾਂ ਪੈਦਾ ਹੁੰਦੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਡੇਅਰੀਆਂ ਕਾਰਨ ਇਲਾਕਾ ਨਿਵਾਸੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਇਨਫੋਰਸਮੈਂਟ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ।ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਨਗਰ ਨਿਗਮ ਦੀ ਹੱਦ ਅੰਦਰ ਗੈਰ-ਕਾਨੂੰਨੀ ਤੌਰ ’ਤੇ ਡੇਅਰੀਆਂ ਚਲਾਉਣ ਵਾਲੇ ਸਾਰੇ ਡੇਅਰੀ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੁਰੰਤ ਬੰਦ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪਸ਼ੂ ਜ਼ਬਤ ਕਰਨ ਅਤੇ ਕਾਨੂੰਨੀ ਕਾਰਵਾਈ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ।ਨਗਰ ਨਿਗਮ ਵੱਲੋਂ ਡੇਅਰੀ ਮਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਲਾਗੂ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਆਪਣੀਆਂ ਡੇਅਰੀ ਗਤੀਵਿਧੀਆਂ ਨੂੰ ਅਧਿਕਾਰਤ ਥਾਵਾਂ ’ਤੇ ਤਬਦੀਲ ਕਰਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *