ਨਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ  

Spread the love
ਬੁਢਲਾਡਾ, ਹਾਜੀਪੁਰ  13 ਸਤੰਬਰ ( ਜਗਤਾਰ ਸਿੰਘ)ਹਾਜੀਪੁਰ  ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਹਾਜੀਪੁਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਵਿੰਦਜੀਤ ਸਿੰਘ ਪੁਲਿਸ ਪਾਰਟੀ ਨਾਲ ਇਲਾਕੇ ‘ਚ ਗਸ਼ਤ ਅਤੇ ਚੈਕਿੰਗ ਲਈ ਪਿੰਡ ਭਵਾਨਲ ਅਤੇ ਬੁਢਲਾਡਾ ਵੱਲ ਜਾ ਰਹੇ ਸਨ। ਇਸ ਦੌਰਾਨ ਵਿਸ਼ੇਸ਼ ਮੁਖ਼ਬਰੀ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਪਿੰਡ ਭਾਵਨਾਲ ਨਹਿਰ ਨੇੜੇ ਝਾੜੀਆਂ ਵਿੱਚ ਨਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।ਸੂਚਨਾ ਦੇ ਆਧਾਰ ‘ਤੇ ਏ.ਐੱਸ.ਆਈ. ਗੁਰਵਿੰਦਜੀਤ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਸਮੇਤ ਉਕਤ ਥਾਂ ‘ਤੇ ਛਾਪਾ ਮਾਰਿਆ। ਮੌਕੇ ‘ਤੇ ਝਾੜੀਆਂ ‘ਚੋਂ ਇਕ ਪਲਾਸਟਿਕ ਦੀ ਕੇਨ ਬਰਾਮਦ ਹੋਈ, ਜਿਸ ‘ਚ ਜਾਂਚ ਕਰਨ ‘ਤੇ 9 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਆਸਪਾਸ ਦੇ ਇਲਾਕੇ ਵਿੱਚ ਕਾਫੀ ਭਾਲ ਕੀਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਹਾਜੀਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *