ਨਰੇਗਾ ਵਰਕਰਾਂ ਦੀ  ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ : ਬਰਿੰਦਰ ਸਿੰਘ ਪਰਮਾਰ

Spread the love
ਹੁਸ਼ਿਆਰਪੁਰ, 16 ਜੁਲਾਈ ( ਤਰਸੇਮ ਦੀਵਾਨਾ ) –​ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਨਰੇਗਾ ਮੁਲਾਜ਼ਮ ਔਰਤਾਂ ਅਤੇ ਵਰਕਰਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅਣਮਨੁੱਖੀ ਵਰਤਾਓ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪਰਮਾਰ ਨੇ ਕਿਹਾ ਕਿ ਖੰਨਾ ਵਿੱਚ ਜੋ ਕੁਝ ਹੋਇਆ, ਉਸ ਨਾਲ ਇਨਸਾਨੀਅਤ ਸ਼ਰਮਸਾਰ ਹੋਈ ਹੈ ਅਤੇ ਪੰਜਾਬ ਦੇ ਲੋਕ ਇਸ ਬੇਇਨਸਾਫ਼ੀ ਲਈ ਮੌਜੂਦਾ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਬਰਿੰਦਰ ਸਿੰਘ ਪਰਮਾਰ ਨੇ ਆਖਿਆ ਕਿ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਰੇਗਾ ਮੁਲਾਜ਼ਮ ਭੁੱਖਮਰੀ ਦੇ ਕੰਢੇ ਪਹੁੰਚ ਚੁੱਕੇ ਹਨ। ਜਦੋਂ ਇਹ ਮੁਲਾਜ਼ਮ ਆਪਣੀ ਰੋਜ਼ੀ-ਰੋਟੀ ਲਈ ਮੰਤਰੀ ਦੀ ਕੋਠੀ ਅੱਗੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਪਹੁੰਚੇ, ਤਾਂ ਸਰਕਾਰ ਨੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਰਾਹੀਂ ਉਨ੍ਹਾਂ ‘ਤੇ ਅੰਨ੍ਹੇਵਾਹ ਲਾਠੀਆਂ ਵਰ੍ਹਾਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਪਸ਼ੂਆਂ ਵਾਂਗ ਕੁੱਟਿਆ ਗਿਆ, ਜਿਸ ਕਾਰਨ ਕਈਆਂ ਦੀਆਂ ਲੱਤਾਂ ਤੱਕ ਤੋੜ ਦਿੱਤੀਆਂ ਗਈਆਂ। ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਲੋਕਤੰਤਰ ਵਿੱਚ ਧੀਆਂ-ਭੈਣਾਂ ਦੇ ਸਤਿਕਾਰ ਨੂੰ ਮਿੱਟੀ ਵਿੱਚ ਰੋਲਿਆ ਗਿਆ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪਰਮਾਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਖਤੀ ਨਾਲ  ਕਿਹਾ ਕਿ ਨਰੇਗਾ ਮੁਲਾਜ਼ਮਾਂ ਦੀ ਪਿਛਲੇ 8 ਮਹੀਨਿਆਂ ਦੀ ਬਣਦੀ ਤਨਖ਼ਾਹ ਤੁਰੰਤ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਅਤੇ ਮੁਲਾਜ਼ਮਾਂ ‘ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਿਹੜੇ ਪੁਲਿਸ ਕਰਮਚਾਰੀਆਂ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਮੁਲਾਜ਼ਮਾਂ ਦੀਆਂ ਲੱਤਾਂ ਤੋੜੀਆਂ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਸਮੂਹ ਪੀੜਤ ਮੁਲਾਜ਼ਮਾਂ ਦਾ ਸਰਕਾਰੀ ਖਰਚੇ ‘ਤੇ ਮੁਫ਼ਤ ਇਲਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਬਰਿੰਦਰ ਸਿੰਘ ਪਰਮਾਰ ਨੇ ਮੁੱਖ ਮੰਤਰੀ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਜੋ ਸਰਕਾਰ ਖੁਦ ਨੂੰ ਆਮ ਲੋਕਾਂ ਦੀ ਸਰਕਾਰ ਅਖਵਾਉਂਦੀ ਹੈ, ਕੀ ਉਸ ਦੇ ਰਾਜ ਵਿੱਚ ਹੱਕ ਮੰਗਣਾ ਗੁਨਾਹ ਹੋ ਗਿਆ ਹੈ? ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਤੁਰੰਤ ਨਾ ਮੰਨਿਆ ਅਤੇ ਦੋਸ਼ੀ ਪੁਲਿਸ ਵਾਲਿਆਂ ‘ਤੇ ਕਾਰਵਾਈ ਨਾ ਕੀਤੀ, ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਤਿੱਖਾ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *