ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ।

Spread the love
ਅੰਮ੍ਰਿਤਸਰ 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ,  ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਅਤੇ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਕੱਥੂਨੰਗਲ ਵਿਖੇ ਬੌਪਾਰਾਏ ਰੋਡ ਉੱਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ ਪਿੰਡ ਨਾਗ ਕਲਾਂ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡ ਨੰਗਲੀ ਵਿਖੇ ਦਸ਼ਮੇਸ਼ ਐਵੀਨਿਉ ਦੇ ਨਾਮ ਹੇਠ ਵਿਕਸਤ ਅਣ-ਅਧਿਕਾਰਤ ਕਲੋਨੀ ਵਿਖੇ ਪੁਲਿਸ ਅਧਿਕਾਰੀਆਂ ਦੀ ਗੈਰ ਮੌਜੂਦਗੀ ਵਿੱਚ ਉਕਤ ਕਲੋਨੀ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੱਥੂਨੰਗਲ, ਮਜੀਠਾ ਅਤੇ ਪਿੰਡ ਨੰਗਲੀ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 09/07/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਤੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।  ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।  ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

 

  • Related Posts

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    Spread the love

    Spread the love ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    Leave a Reply

    Your email address will not be published. Required fields are marked *