ਨਾਂਦੇੜ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ  ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ – ਸੁਖਜਿੰਦਰ ਸਿੰਘ ਕਸੇਲ, ਪੂਰਨ ਸਿੰਘ ਅੱਡਾ ਝਬਾਲ 

Spread the love
ਝਬਾਲ 13 ਅਗਸਤ ( ਮੱਖਣ ਮਨੋਜ)ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ  ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨਤਾਰਨ ਤੋਂ ਸੀਨੀਅਰ ਆਗੂ ਸੁਖਜਿੰਦਰ ਸਿੰਘ ਕਸੇਲ ,ਪੂਰਨ ਸਿੰਘ ਅੱਡਾ ਝਬਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੁਖਬੀਰ ਬਾਦਲ ’ਤੇ ਹੋ ਰਹੇ ਹਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਕੋਟਾਨ-ਕੋਟ ਸ਼ੁਕਰਾਨਾ ਹੈ ਕਿ ਸੁਖਬੀਰ ਸਿੰਘ ਬਾਦਲ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਦੋਸ਼ ਲਾਇਆ ਕਿ 4 ਦਸੰਬਰ ਨੂੰ ਸੁਖਬੀਰ ਬਾਦਲ ’ਤੇ ਹੋਏ ਹਮਲੇ ਸਬੰਧੀ ਪੰਜਾਬ ਪੁਲਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੁੜ ਹਮਲੇ ਦੀ ਘਟਨਾ ਵਾਪਰੀ ਇਸ ਘਟਨਾ ਦੀ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਕਸੇਲ, ਸੀਨੀਅਰ ਅਕਾਲੀ ਆਗੂ ਪੂਰਨ ਸਿੰਘ ਅੱਡਾ ਝਬਾਲ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ,ਲਿਆਕਤ ਸਿੰਘ ਢੰਡ, ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਸਰਪੰਚ ਬਲਜਿੰਦਰ ਸਿੰਘ ਕਸੇਲ, ਸੂਬੇਦਾਰ ਜਗਰੂਪ ਸਿੰਘ ਕਸੇਲ,ਮਾ ਬਿਕਰਮਜੀਤ ਸਿੰਘ ਢੰਡ, ਸਾਬਕਾ ਸਰਪੰਚ ਨਿਰਮਲ ਸਿੰਘ ਹਰਬੰਸਪੁਰਾ, ਸਾਬਕਾ ਸਰਪੰਚ ਪਰਮਜੀਤ ਸਿੰਘ ਕਸੇਲ ਹਵੇਲੀਆਂ, ਸਾਬਕਾ ਸਰਪੰਚ ਬਲਜੀਤ ਸਿੰਘ ਛਿੱਛਰੇਵਾਲ, ਸਾਬਕਾ ਸਰਪੰਚ ਹਰਦੀਪ ਸਿੰਘ, ਮੈਂਬਰ ਦਲਬੀਰ ਸਿੰਘ ਕਸੇਲ, ਮਨਜਿੰਦਰ ਸਿੰਘ ਬਘਿਆੜੀ, ਮੈਂਬਰ ਖਜਾਨ ਸਿੰਘ ਕਸੇਲ,ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *