ਨੀਟ ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਨੌਜਵਾਨਾਂ ‘ਤੇ ਲਾਠੀਚਾਰਜ ਨਿੰਦਣਯੋਗ: ਗਿਆਨ ਸਿੰਘ ਛੱਤ

Spread the love
ਕੁਰਾਲੀ, 20 ਜੁਲਾਈ: ਕਾਂਗਰਸੀ ਆਗੂ ਗਿਆਨ ਸਿੰਘ ਛੱਤ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਨੀਟ ਦੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਨੂੰ ਲੈ ਕੇ ਸ਼ਾਂਤਮਈ ਧਰਨੇ ‘ਤੇ ਬੈਠੇ ਨੌਜਵਾਨਾਂ ‘ਤੇ ਕੀਤੇ ਗਏ ਕਥਿਤ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਆਪਣੇ ਭਵਿੱਖ ਅਤੇ ਨਿਆਂ ਦੀ ਮੰਗ ਲਈ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ‘ਤੇ ਬਲ ਪ੍ਰਯੋਗ ਕਰਨਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।ਗਿਆਨ ਸਿੰਘ ਛੱਤ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਲਗਭਗ 152 ਪੇਪਰ ਲੀਕ ਹੋ ਚੁੱਕੇ ਹਨ, ਜਿਸ ਕਾਰਨ ਲਗਭਗ ਸਾਢੇ ਸੱਤ ਕਰੋੜ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਕਾਰਨ ਨੌਜਵਾਨਾਂ ਦਾ ਭਰੋਸਾ ਪ੍ਰੀਖਿਆ ਪ੍ਰਣਾਲੀ ਤੋਂ ਉੱਠਦਾ ਜਾ ਰਿਹਾ ਹੈ ਅਤੇ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਬੀਜੇਪੀ ਦੀ ਸਰਕਾਰ ਵਿੱਚ ਦੇਸ਼ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਹੈਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ ਹੈ। ਸਰਕਾਰ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ ਅਤੇ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ, ਨਾ ਕਿ ਲਾਠੀਚਾਰਜ ਵਰਗੇ ਕਦਮ ਚੁੱਕਣੇ ਚਾਹੀਦੇ ਹਨ।ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਨੂੰ ਤੁਰੰਤ ਰੋਕਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਹੁਣ ਵੀ ਬੀਜੇਪੀ ਪਾਰਟੀ ਦੇ ਆਗੂ ਆਪਣੇ ਮਨਮਰਜੀਆਂ ਤੋਂ ਨਾ ਹਟੇ ਤਾਂ 2029 ਦੀਆਂ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨ ਇਹਨਾਂ ਨੂੰ ਦੇਸ਼ ਦੀ ਸੱਤਾ ਤੋਂ ਬਾਹਰ ਕਰਨਗੇ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਚੁਣਨਗੇ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *