ਨੈਸ਼ਨਲ ਹਾਈਵੇ ਤੇ ਖੜੇ ਟਰੱਕ ਦੇ ਪਿੱਛੇ ਵੱਜੀ ਕਾਰ  ਕਾਰ ਸਵਾਰ ਭੈਣ ਭਰਾ ਗੰਭੀਰ ਜ਼ਖ਼ਮੀ  ਜਾਨੀ ਨੁਕਸਾਨ ਦਾ ਬਚਾਅ  ਕਾਰ ਦੇ ਉੱਡੇ ਚਿੱਥੜੇ 

Spread the love
ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਪਿੰਡ ਰੱਕੜਾਂ ਨੇੜੇ ਸਰਪੰਚ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ  ਇਸ ਇਸ ਸਬੰਧੀ ਐਸਐਸਐਫ ਦੀ ਟੀਮ ਦੇ ਇੰਚਾਰਜ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਰਾਹਗੀਰ  ਸੂਚਨਾ ਦਿੱਤੀ ਕਿ ਸਰਪੰਚ ਢਾਬਾ ਬਲਾਚੋਰ ਨਜਦੀਕ ਇੱਕ ਐਕਸੀਡੈਂਟ ਹੋ ਗਿਆ ਹੈ ਮੌਕੇ ਤੇ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਇੱਕ ਕਾਰ ਜਿਸ ਦਾ ਨੰਬਰ ਐਚ ਪੀ 10ਸੀ 4146 ਜਿਸ ਨੂੰ ਕਨਿਸ਼ ਪੁੱਤਰ ਕਮਲ ਚੰਦ ਵਾਸੀ ਜਾਂਗਲਾ,ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ ਜੋ ਕਿ ਆਪਣੀ ਭੈਣ ਰਿਤਿਕਾ ਨਾਲ ਰੋਪੜ੍ਹ ਤੌ ਬਲਾਚੌਰ ਸਾਈਡ ਜਾ ਰਿਹਾ ਸੀ,ਜਦੋਂ ਇਹ ਕਾਰ ਸਰਪੰਚ ਢਾਬੇ  ਦੇ ਸਾਹਮਣੇ ਪਹੁੰਚੀ ਤਾਂ ਨੈਸ਼ਨਲ ਹਾਈਵੇ ਤੇ ਪਹਿਲਾਂ ਤੋਂ ਹੀ ਖੜੇ ਟਰੱਕ ਦੇ ਪਿੱਛੇ ਕਾਰ ਜਾ ਵੱਜੀ ਜਿਸ ਨਾਲ ਕਿ ਦੋਵੇਂ ਗੱਡੀ ਸਵਾਰ ਦੋਵੇਂ ਭੈਣ ਭਰਾ ਗੰਭੀਰ ਜਖਮੀ ਹੋ ਗਏ ।ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਕਾਰ ਦੇ ਪੂਰੀ ਤਰਹਾਂ ਨਾਲ ਚਿੱਥੜੇ ਉੱਡ ਗਏ। ਅਤੇ ਟਰੱਕ ਵਾਲਾ ਮੌਕੇ ਤੌ ਫਰਾਰ ਹੋ ਗਿਆ । ਦੋਵੇਂ ਭੈਣ ਭਰਾ ਜਖਮੀਆਂ ਨੂੰ ਰਾਹਗੀਰ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਬਲਾਚੌਰ ਪਹੁੰਚਾਇਆ ਗਿਆ। ਐਸ ਐਸ ਐਫ ਦੀ ਟੀਮ ਵਲੋਂ ਕਾਰ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੂਚਾਰੂ ਢੰਗ ਨਾਲ ਬਹਾਲ ਕਰਵਾਇਆ ਅਤੇ ਹਾਦਸੇ ਸਬੰਧੀ ਕੰਟਰੋਲ ਰੂਮ ਨਵਾਂਸ਼ਹਿਰ ਅਤੇ ਸਦਰ ਥਾਣਾ ਬਲਾਚੌਰ ਨੂੰ ਸੂਚਿਤ ਕਰ ਦਿੱਤਾ ਗਿਆ
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *