ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ                 ਸੁਨਹਿਰਾ ਮੌਕਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗੇਗਾ ਪਲੇਸਮੈਂਟ ਕੈਂਪ 

Spread the love
ਅੰਮ੍ਰਿਤਸਰ 20 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ 22 ਜੁਲਾਈ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਚ.ਡੀ.ਐਫ.ਸੀ ਬੈਂਕ ਅਤੇ ਸੇਵਾ ਕੇਂਦਰ(ਬਾਬਾ ਬਕਾਲਾ) ਵਰਗੀਆਂ ਨਾਮੀ ਕੰਪਨੀਆਂ ਵੱਲੋਂ ਇੰਸ਼ੋਰੈਂਨਸ ਐਂਡ ਸੇਵਿੰਗ ਅਡਵਾਈਜਰ ਅਤੇ ਕੰਪਿਊਟਰ ਆਪਰੇਟਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਕੱਲ ਬੁੱਧਵਾਰ ਸਵੇਰੇ 10:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *